Sad News : ਬਰਨਾਲਾ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸਹਿਰ ਬਾਲੀ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਸਮਾਜਸੇਵੀ ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ਕਿ ਨੌਜਵਾਨ ਤੇਜਪਾਲ ਸਿੰਘ ਸੇਖੋਂ (34) ਪੁੱਤਰ ਗੁਰਚਰਨ ਸਿੰਘ ਸੇਖੋਂ ਜੋ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ...
Publish Date: Sat, 03 Jan 2026 06:35 PM (IST)
Updated Date: Sat, 03 Jan 2026 06:39 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸਹਿਰ ਬਾਲੀ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਸਮਾਜਸੇਵੀ ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ਕਿ ਨੌਜਵਾਨ ਤੇਜਪਾਲ ਸਿੰਘ ਸੇਖੋਂ (34) ਪੁੱਤਰ ਗੁਰਚਰਨ ਸਿੰਘ ਸੇਖੋਂ ਜੋ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਮੱਧਵਰਗੀ ਪਰਿਵਾਰ ਹੋਣ ਕਾਰਨ ਮ੍ਰਿਤਕ ਕੰਮਕਾਜ ਲਈ ਕਰੀਬ 5 ਸਾਲ ਪਹਿਲਾਂ ਇੰਡੋਨੇਸ਼ੀਆ ਦੇ ਸਹਿਰ ਬਾਲੀ ਗਿਆ ਹੋਇਆ ਸੀ, ਜਿੱਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਨਾਲ ਮੌਤ ਹੋ ਗਈ।