- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਦੇ ਸੰਘੇੜਾ ਰੋਡ ’ਤੇ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਕਰਮਗੜ੍ਹ ਵਜੋਂ ਹੋਈ ਹੈ, ਜੋ ਬਰਨਾਲਾ ਵਿਖੇ ਮੋਟਰਸਾਈਕਲ ਮਕੈਨਿਕ ਦੀ ਦੁਕਾਨ ਕਰਦਾ ਸੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਰਨਾਲਾ ਦੇ ਸੰਘੇੜਾ ਰੋਡ ’ਤੇ ਸੜਕ ਕਿਨਾਰੇ ਖੜ੍ਹੀ ਟਰੈਕਟਰ-ਟਰਾਲੀ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੀਤ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਪਿੰਡ ਕਰਮਗੜ੍ਹ ਵਜੋਂ ਹੋਈ ਹੈ, ਜੋ ਬਰਨਾਲਾ ਵਿਖੇ ਮੋਟਰਸਾਈਕਲ ਮਕੈਨਿਕ ਦੀ ਦੁਕਾਨ ਕਰਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ਰਣਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਬਰਨਾਲਾ ਤੋਂ ਪਿੰਡ ਕਰਮਗੜ੍ਹ ਵੱਲ ਜਾ ਰਿਹਾ ਸੀ। ਜਦੋਂ ਉਹ ਸੰਘੇੜਾ ਨੇੜੇ ਸਰਕਾਰੀ ਸਕੂਲ ਕੋਲ ਪੁੱਜਿਆ ਤਾਂ ਸੜਕ ਕਿਨਾਰੇ ਇੱਕ ਟਰੈਕਟਰ-ਟਰਾਲੀ ਖੜ੍ਹੀ ਸੀ। ਹਨੇਰੇ ਜਾਂ ਹੋਰ ਕਾਰਨਾਂ ਕਰਕੇ ਉਸ ਦਾ ਮੋਟਰਸਾਈਕਲ ਖੜ੍ਹੀ ਟਰਾਲੀ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਰਖਵਾਇਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਅਨਮੋਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਟਰਾਲੀ ਚਾਲਕ ਹਰਜਿੰਦਰ ਸਿੰਘ ਵਾਸੀ ਸੇਖਾ ਕੈਂਚੀਆਂ, ਕੋਠਾ ਬਰਨਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।