- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬੀ ਸਾਹਿਤ ਅਤੇ ਸ਼ਾਇਰੀ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਸ਼ਾਇਰ ਮਾਲਵਿੰਦਰ ਮਾਲੀ ਅੱਜ ਦੁਨੀਆਂ ਤੋਂ ਰੁਖ਼ਸਤ ਹੋ ਗਏ। ਉਨ੍ਹਾਂ ਦੇ ਦੇਹਾਂਤ ਨਾਲ ਸਾਹਿਤਕ ਤੇ ਸੱਭਿਆਚਾਰਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦਾ ਸ਼ਾਮ ਨੂੰ ਪਿੰਡ ਦੇ ਸ਼ਮਸ਼ਾਨਘਾਟ ’ਚ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬੀ ਸਾਹਿਤ ਅਤੇ ਸ਼ਾਇਰੀ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਸ਼ਾਇਰ ਮਾਲਵਿੰਦਰ ਮਾਲੀ ਅੱਜ ਦੁਨੀਆ ਤੋਂ ਰੁਖ਼ਸਤ ਹੋ ਗਏ। ਉਨ੍ਹਾਂ ਦੇ ਦੇਹਾਂਤ ਨਾਲ ਸਾਹਿਤਕ ਤੇ ਸੱਭਿਆਚਾਰਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦਾ ਸ਼ਾਮ ਨੂੰ ਪਿੰਡ ਦੇ ਸ਼ਮਸ਼ਾਨਘਾਟ ’ਚ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਜ਼ਿਲ੍ਹਾ ਬਰਨਾਲਾ ਦੇ ਪਿੰਡ ਸ਼ੇਰ ਸਿੰਘ ਪੁਰਾ (ਨਾਈਵਾਲਾ) ਦੇ ਵਸਨੀਕ ਮਾਲਵਿੰਦਰ ਸ਼ਾਇਰ (ਮਾਲੀ) ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ, ਜਿਸ ਕਰਕੇ ਉਹਨਾਂ ਦਾ ਪਹਿਲਾਂ ਡੀਐਮਸੀ ਲੁਧਿਆਣਾ ਅਤੇ ਹੁਣ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ।
ਜਾਣਕਾਰੀ ਮੁਤਾਬਕ ਮਾਲੀ ਨੇ ਅੱਜ ਸਵੇਰੇ ਤਕਰੀਬਨ 9 ਕੁ ਵਜੇ ਆਖਰੀ ਸਾਹ ਲਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ, ਸਾਹਿਤਕਾਰ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ’ਚ ਸੋਗ ਫੈਲ ਗਿਆ ਜੋ ਸੋਸ਼ਲ ਮੀਡੀਆ ਰਾਹੀਂ ਮਾਲੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰ ਰਹੀਆਂ ਹਨ ਅਤੇ ਪਰਿਵਾਰ ਨਾਲ ਹਮਦਰਦੀ ਜਤਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਸ਼ਾਇਰ ਮਾਲਵਿੰਦਰ ਨੇ ਆਪਣੀ ਕਲਮ ਰਾਹੀਂ ਪੰਜਾਬੀ ਸਾਹਿਤ ਨੂੰ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਦੇ ਦੇਹਾਂਤ ਨੂੰ ਸਾਹਿਤ ਜਗਤ ਲਈ ਇੱਕ ਵੱਡਾ ਘਾਟਾ ਮੰਨਿਆ ਜਾ ਰਿਹਾ ਹੈ। ਬਰਨਾਲਾ ਦੇ ਦੇਹਾਂਤ ’ਤੇ ਬਰਨਾਲਾ ਦੀਆਂ ਸੁਮੱਚੀਆਂ ਸਾਹਿਤਕ ਜਥੇਬੰਦੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।