ਸਟਾਫ ਰਿਪੋਰਟਰ, ਬਰਨਾਲਾ : ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਸਵੀਰ ਕੌਰ ਭੋਤਨਾ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਦੀ ਅਗਵਾਈ ਹੇਠ ਬੀਬੀ ਸਰਬਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸ਼ਹਿਰੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ਼ ਕੁਲਵੰਤ ਸਿੰਘ ਕੀਤੂ ਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਦੱਸਿਆ ਸਥਾਨਕ ਸੰਤਾ ਵਾਲੀ ਗਲੀ ਬਰਨਾਲਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ ਸੀ। ਇਸ ਦੌਰਾਨ ਬੀਬੀ ਸਰਬਜੀਤ ਕੌਰ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਦਕਾ ਉਨਾਂ੍ਹ ਨੂੰ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਨੇ ਧੰਨਵਾਦ ਕੀਤਾ। ਇਸ ਮੌਕੇ ਰਾਜਿੰਦਰ ਸਿੰਘ ਦਰਾਕਾ, ਇਕਬਾਲ ਸਿੰਘ ਭੋਤਨਾ, ਬਸੰਤ ਕੌਰ, ਜੋਤੀ, ਭੋਲੀ, ਮੂਰਤੀ ਕੌਰ, ਕਰਮਜੀਤ ਕੌਰ, ਗੁਰਪ੍ਰਰੀਤ ਕੌਰ, ਕੁਲਵੰਤ ਕੌਰ, ਰਾਣੀ, ਗੁਰਜੀਤ ਕੌਰ, ਪਰਮਜੀਤ ਕੌਰ, ਮਨਿੰਦਰ ਕੌਰ, ਬਲਵੀਰ ਕੌਰ, ਮੁਖਜੀਤ ਕੌਰ, ਅਮਰਜੀਤ ਕੌਰ, ਰੇਖਾ ਰਾਣੀ, ਅਮਨਦੀਪ ਕੌਰ, ਸੁਖਵਿੰਦਰ ਕੌਰ, ਬੇਅੰਤ ਸਿੰਘ, ਜਸਵੀਰ ਕੌਰ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।