ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਸ਼ਨਿੱਚਰਵਾਰ ਨੂੰ ਸਥਾਨਕ ਰੈਸਟ ਹਾਊਸ ਵਿੱਖੇ ਗਰੀਬ ਲੋੜਵੰਦ 19 ਪਰਿਵਾਰਾਂ ਨੂੰ ਸਰਬੱਤ ਦਾ ਭਲਾ ਟਰੱਸਟ ਪਟਿਆਲਾ ਦੀ ਜ਼ਿਲ੍ਹਾ ਬਰਨਾਲਾ ਦੀ ਟੀਮ ਨੇ ਜ਼ਿਲ੍ਹਾ ਪ੍ਰਧਾਨ ਇੰਜ. ਗੁਰਜਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਹੀਨਾ ਵਾਰ ਪੈਨਸ਼ਨ ਦੇ ਚੈੱਕ ਵੰਡੇ ਗਏ। ਇਹ ਜਾਣਕਾਰੀ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਸਬ ਇੰਸਪੈਕਟਰ ਨੇ ਜਾਰੀ ਕੀਤੀ। ਇਸ ਮੌਕੇ ਇੰਜ. ਸਿੱਧੂ ਨੇ ਦੱਸਿਆ ਕਿ ਸੰਸਥਾ ਦੇ ਚੇਅਰਮੈਨ ਸੁਰਿੰਦਰ ਪਾਲ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੂਬਾ ਪ੍ਰਧਾਨ ਜੱਸਾ ਸਿੰਘ ਸੰਧੂ ਵੱਲੋ ਇਹ ਫੈਸਲਾ ਲਿਆ ਗਿਆ ਕਿ ਹਰ ਇਕ ਜ਼ਲਿ੍ਹੇ 'ਚ ਸੰਗਰਾਂਦ ਵਾਲੇ ਦਿਨ ਗਰੀਬ ਤੇ ਬਹੁਤ ਹੀ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਕੀਤੇ ਜਾਇਆ ਕਰਨਗੇ। ਇੰਜ. ਸਿੱਧੂ ਨੇ ਦੱਸਿਆ ਕਿ ਲੜਕੀਆਂ ਨੂੰ ਲੋੜੀਂਦਾ ਸਮਾਨ ਵੀ ਸੰਸਥਾ ਵੱਲੋ ਦਿੱਤਾ ਜਾਇਆ ਕਰੇਗਾ। ਇਸ ਮੌਕੇ ਰਾਣਾ ਰਣਦੀਪ ਸਿੰਘ ਅੌਜਲਾ, ਕੈਸ਼ੀਅਰ ਗੁਰਮੀਤ ਸਿੰਘ ਧੌਲਾ, ਮੀਤ ਪ੍ਰਧਾਨ ਬਲਵਿੰਦਰ ਸਿੰਘ ਢੀਂਡਸਾ, ਜਰਨਲ ਸਕੱਤਰ ਕਰਮਪਾਲ ਸਿੰਘ ਕੈਨੇਡਾ, ਮੈਂਬਰ ਰਜਿੰਦਰ ਪ੍ਰਸ਼ਾਦ, ਮੈਂਬਰ ਸੁਨੀਲ ਭਾਰਤੀ ਮੈਂਬਰ ਬਲਦੀਪ ਸਿੰਘ, ਸਰਪੰਚ ਤੇ ਹੋਰ ਮੈਂਬਰ ਮੌਜੂਦ ਸਨ।