- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਅਗਸਤ ਮਹੀਨੇ ਤੋਂ ਸਰਪੰਚਾਂ ਨੂੰ ਹਰ ਮਹੀਨੇ 10,000 ਮਾਣ-ਰਾਸ਼ੀ ਦੇਣ ਦੇ ਐਲਾਨ ਤੋਂ ਬਾਅਦ ਪਿੰਡ ਹਮੀਦੀ ਦੇ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਓਮਨਦੀਪ ਸਿੰਘ ਸੋਹੀ ਨੇ ਇੱਕ ਵੱਖਰੀ ਮਿਸਾਲ ਪੇਸ਼ ਕਰਦਿਆਂ ਇਹ ਮਾਣ-ਰਾਸ਼ੀ ਲੈਣ ਤੋਂ ਨਿਮਰਤਾ ਸਹਿਤ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਸਰਪੰਚਾਂ ਦੀਆਂ ਜ਼ਿੰਮੇਵਾਰੀਆਂ ਅਤੇ ਖ਼ਰਚਿਆਂ ਨੂੰ ਧਿਆਨ ’ਚ ਰੱਖਦਿਆਂ ਇਹ ਫ਼ੈਸਲਾ ਲਿਆ ਹੈ, ਪਰ ਉਹ ਨਿੱਜੀ ਤੌਰ 'ਤੇ ਇਹ ਰਕਮ ਨਹੀਂ ਲੈਣਾ ਚਾਹੁੰਦੇ। ਸਰਪੰਚ ਓਮਨਦੀਪ ਸਿੰਘ ਸੋਹੀ ਨੇ ਕਿਹਾ ਕਿ ਪਿੰਡ ਹਮੀਦੀ ਦੇ ਲੋਕਾਂ ਨੇ ਉਨ੍ਹਾਂ

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ - ਪੰਜਾਬ ਸਰਕਾਰ ਵੱਲੋਂ ਅਗਸਤ ਮਹੀਨੇ ਤੋਂ ਸਰਪੰਚਾਂ ਨੂੰ ਹਰ ਮਹੀਨੇ 10,000 ਮਾਣ-ਰਾਸ਼ੀ ਦੇਣ ਦੇ ਐਲਾਨ ਤੋਂ ਬਾਅਦ ਪਿੰਡ ਹਮੀਦੀ ਦੇ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਓਮਨਦੀਪ ਸਿੰਘ ਸੋਹੀ ਨੇ ਇੱਕ ਵੱਖਰੀ ਮਿਸਾਲ ਪੇਸ਼ ਕਰਦਿਆਂ ਇਹ ਮਾਣ-ਰਾਸ਼ੀ ਲੈਣ ਤੋਂ ਨਿਮਰਤਾ ਸਹਿਤ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਲੋਂ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਸਰਪੰਚਾਂ ਦੀਆਂ ਜ਼ਿੰਮੇਵਾਰੀਆਂ ਅਤੇ ਖ਼ਰਚਿਆਂ ਨੂੰ ਧਿਆਨ ’ਚ ਰੱਖਦਿਆਂ ਇਹ ਫ਼ੈਸਲਾ ਲਿਆ ਹੈ, ਪਰ ਉਹ ਨਿੱਜੀ ਤੌਰ 'ਤੇ ਇਹ ਰਕਮ ਨਹੀਂ ਲੈਣਾ ਚਾਹੁੰਦੇ। ਸਰਪੰਚ ਓਮਨਦੀਪ ਸਿੰਘ ਸੋਹੀ ਨੇ ਕਿਹਾ ਕਿ ਪਿੰਡ ਹਮੀਦੀ ਦੇ ਲੋਕਾਂ ਨੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਪਿੰਡ ਦੀ ਸੇਵਾ ਕਰਨ ਲਈ ਚੁਣਿਆ ਹੈ, ਨਾ ਕਿ ਤਨਖ਼ਾਹ ਜਾਂ ਆਰਥਿਕ ਲਾਭ ਪ੍ਰਾਪਤ ਕਰਨ ਲਈ। ਉਨ੍ਹਾਂ ਕਿਹਾ, ਮੇਰੇ ਲਈ ਲੋਕਾਂ ਦਾ ਵਿਸ਼ਵਾਸ, ਪਿਆਰ ਅਤੇ ਸਤਿਕਾਰ ਹੀ ਸਭ ਤੋਂ ਵੱਡਾ ਇਨਾਮ ਹੈ। ਪਰਮਾਤਮਾ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ ਤੇ ਮੈਨੂੰ ਕਿਸੇ ਮਾਣ-ਰਾਸ਼ੀ ਦੀ ਲੋੜ ਨਹੀਂ। ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਦਿਵਾਇਆ ਕਿ ਮਹਿਲ ਕਲਾਂ ਵਿਖੇ ਹੋਈ ਲੋਕ ਮਿਲਣੀ ਦੌਰਾਨ ਪਿੰਡ ਹਮੀਦੀ ਦੀਆਂ ਮੁੱਖ ਸਮੱਸਿਆਵਾਂ ਸਬੰਧੀ ਮੰਗ-ਪੱਤਰ ਵੀ ਸੌਂਪਿਆ ਗਿਆ ਸੀ।