ਐੱਸਬੀਐੱਸ ਕਾਲਜ ’ਚ ਗਣਤੰਤਰ ਦਿਵਸ ਮੌਕੇ ਲਹਿਰਾਇਆ ਝੰਡਾ
ਐਸ.ਬੀ.ਐਸ.ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਿਖੇ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਇਆ
Publish Date: Wed, 28 Jan 2026 05:25 PM (IST)
Updated Date: Wed, 28 Jan 2026 05:28 PM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ ਮਹਿਲਕਲਾਂ : ਐੱਸਬੀਐੱਸ ਗਰੁੱਪ ਆਫ਼ ਕਾਲਜ ਮਹਿਲ ਕਲਾਂ ਵੱਲੋਂ ਗਣਤੰਤਰ ਦਿਵਸ ਮੌਕੇ ਕਾਲਜ ਦੇ ਚੇਅਰਮੈਨ ਪ੍ਰਿੰਸੀਪਲ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਝੰਡਾ ਲਹਿਰਾਇਆ ਗਿਆ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਕਿਹਾ ਕਿ ਅਸੀਂ ਅਮੀਰ ਇਤਿਹਾਸ ਅਤੇ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਪਿਛੇ ਮੁੜ ਕੇ ਵੇਖੇ ਬਿਨਾਂ ਦੇਸ਼ ਦੇ ਭਵਿੱਖ ਬਾਰੇ ਗੱਲ ਨਹੀਂ ਕਰ ਸਕਦੇ, ਸਾਨੂੰ ਉਨ੍ਹਾਂ ਸੂਰਬੀਰਾਂ ਨੂੰ ਯਾਦ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਗਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਮੌਕੇ ਵਧਾਈ ਦਿੰਦੇ ਹੋਏ ਕਿਹਾ ਕਿ ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ’ਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ, ਜਿਨ੍ਹਾਂ ਨੇ ਇੱਕ ਅਜਿਹਾ ਦੇਸ਼ ਦਿੱਤਾ। ਜਿਸ ਦੇ ਰੋਸ਼ਨ ਸੰਵਿਧਾਨ ’ਚ ਭਾਰਤ ਦਾ ਇੱਜ਼ਤ ਮਾਣ ਅਤੇ ਸੰਵਿਧਾਨ ’ਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ, ਪ੍ਰਿੰਸੀਪਲ ਅਤੇ ਸਮੂਹ ਸਟਾਫ ਆਦਿ ਹਾਜ਼ਰ ਸਨ।