ਬਾਜ ਸਿੰਘ ਰਟੌਲ, ਬਰਨਾਲਾ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਕਲਮਛੋੜ ਹੜਤਾਲ ਦੌਰਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਬਰਨਾਲਾ ਦੇ ਤਰਸੇਮ ਭੱਠਲ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਰੋਸ ਭਰਪੂਰ ਗੇਟ ਰੈਲੀ ਕੀਤੀ ਗਈ।

ਇਸ ਮੌਕੇ ਤਰਸੇਮ ਭੱਠਲ ਜ਼ਿਲ੍ਹਾ ਪ੍ਰਧਾਨ ਤੇ ਰਵਿੰਦਰ ਸ਼ਰਮਾ ਜਨਰਲ ਸਕੱਤਰ ਨੇ ਸੰਬੋਧਨ ਕਰਦਿਆਂ ਕਿਹਾ ਕਿਂ ਸਕੱਤਰੇਤ ਤੇ ਪੰਜਾਬ ਦੇ ਸਮੂਹ ਫੀਲਡ ਦਫ਼ਤਰਾਂ ਦੇ ਮਨਿਸਟੀਰੀਅਲ ਕਾਮਿਆਂ ਵੱਲੋਂ ਕਲਮਛੋੜ ਹੜਤਾਲ ਕਰਕੇ ਦਫ਼ਤਰਾਂ ਦਾ ਕੰਮ ਬੰਦ ਕਰ ਦਿੱਤਾ ਹੈ। ਉਨਾਂ੍ਹ ਕਿਹਾ ਕਿ ਜੇਕਰ ਸਰਕਾਰ ਨੇ 31 ਅਕਤੂਬਰ ਤਕ ਮੁਲਾਜ਼ਮ ਜਥੇਬੰਦੀ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਮੁਲਾਜ਼ਮ ਜਥੇਬੰਦੀਆਂ ਪਿਛਲੇ ਲੰਬੇ ਸਮੇਂ ਤੋੋਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਪਰ ਹਰ ਵਾਰ ਮੀਟਿੰਗਾਂ ਕਰਕੇ ਨਤੀਜੇ ਤੋੋਂ ਭੱਜਦੀ ਰਹੀ ਹੈ। ਇਸ ਮੌਕੇ ਮੱਖਣ ਸਿੰਘ ਜ਼ਿਲ੍ਹਾ ਖਜ਼ਾਨਚੀ, ਹਰਭਜਨ ਸਿੰਘ ਮੀਤ ਪ੍ਰਧਾਨ, ਧਨਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ 6ਵੇਂ ਪੇਅ ਕਮਿਸ਼ਨ ਦੇ ਨਾਮ 'ਤੇ ਮੁਲਾਜ਼ਮਾਂ ਨੂੰ ਦੇਣਾ ਤਾਂ ਕੀ ਹੈ ਪਰ ਅੰਕੜਿਆਂ ਦੀ ਖੇਡ ਖੇਡ ਕੇ ਹਰ ਮੁਲਾਜ਼ਮ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।