ਯੂਥ ਅਗੇਂਸਟ ਡਰਗਜ਼ ਸਬੰਧੀ ਸੈਮੀਨਾਰ ਕਰਵਾਇਆ
ਯੂਥ ਅਗੇਂਸਟ ਡਰਗਜ਼ ਸਬੰਧੀ ਪਿੰਡ ਹਮੀਦੀ ਵਿਖੇ ਸੈਮੀਨਾਰ ਕਰਵਾਇਆ
Publish Date: Wed, 31 Dec 2025 04:19 PM (IST)
Updated Date: Wed, 31 Dec 2025 04:20 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤੇ ਅੰਸ਼ੂਲ ਬੇਰੀ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਕੈਂਪੇਨ ਯੂਥ ਅਗੇਸਟ ਡਰਗਜ਼ ਤਹਿਤ ਕਰਵਾਈਆਂ ਜਾ ਰਹੀਆਂ ਸਰਗਰਮੀਆਂ ਅਧੀਨ ਪਿੰਡ ਹਮੀਦੀ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਮਿਸ ਗੀਤਾਸ਼ੂ ਮਾਨਯੋਗ ਸਿਵਲ ਜੱਜ (ਜੂਨੀਅਰ ਡਵੀਜ਼ਨ) ਬਰਨਾਲਾ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਬੋਧਨ ਕੀਤਾ ਤੇ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨਾ ਬਾਰੇ ਦੱਸ ਕੇ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਅਤੇ ਲੀਗਲ ਏਡ ਡਿਫੈਂਸ ਕਾਉਸਲ ਮਿਸ ਲਵਲੀਨ ਕੌਰ ਵੱਲੋਂ ਨਸ਼ਿਆਂ ਸਬੰਧੀ ਭਾਸ਼ਣ ਦੇ ਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਜੀਵਨ ਖੁਸ਼ਹਾਲ ਤਰੀਕੇ ਨਾਲ ਬਤੀਤ ਕਰਨ ਲਈ ਸੰਬੋਧਨ ਕੀਤਾ।
ਇਸ ਮੌਕੇ ਮਿਸ ਗੀਤਾਂਸ਼ੂ ਮਾਣਯੋਗ ਸਿਵਲ ਜੱਜ (ਜੂਨੀਅਰ ਡਵੀਜ਼ਨ) ਬਰਨਾਲਾ, ਲਵਲੀਨ ਕੌਰ ਲੀਗਲ ਏਡ ਡਿਫੈਂਸ ਕਾਊਂਸਲ, ਪੀਐੱਲਵੀ ਰਾਜ ਸਿੰਘ ਤੇ ਪਿੰਡ ਵਾਸੀ ਮੌਜੂਦ ਰਹੇ। ਇਸ ਮੌਕੇ ਜੱਜ ਸਾਹਿਬ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਹ ਕੈਂਪੇਨ ਸੂਬਾ ਪੱਧਰ ’ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਵੱਲੋਂ ਚਲਾਇਆ ਜਾ ਰਿਹਾ ਹੈ। ਇਸ ਕੈਂਪੇਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰ ਕੇ ਪੰਜਾਬ ਨੂੰ ਨਸ਼ਾ ਮੁੱਕਤ ਕਰਨਾ ਹੈ। ਇਹ ਮੁਹਿੰਮ 6 ਦਸੰਬਰ 2025 ਤੋਂ ਸ਼ੁਰੂ ਹੋ ਕੇ 6 ਜਨਵਰੀ, 2026 ਤਕ ਚਲਾਈ ਜਾਵੇਗੀ ਤੇ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਵੱਖ-ਵੱਖ ਜਨਤਕ ਥਾਵਾਂ ’ਤੇ ਨੁੱਕੜ ਨਾਟਕਾਂ, ਸਾਈਕਲ ਰੈਲੀ ਤੇ ਵਾਕਾਥੋਨ ਰਾਹੀਂ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਕਤ ਮੁਹਿੰਮ ਤਹਿਤ ਸਕੂਲਾਂ ’ਚ ਪੋਸਟਰ ਮੇਕਿੰਗ, ਸਲੋਗਨ ਮੇਕਿੰਗ ਤੇ ਡਿਬੇਟ ਕੰਪੀਟੀਸ਼ਨ ਰੱਖੇ ਜਾ ਰਹੇ ਹਨ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ।