- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੇਵਾ ਕੇਂਦਰਾਂ ਦੇ ਕਾਮਿਆਂ ਨੇ ਸ਼ੁੱਕਰਵਾਰ ਹੜਤਾਲ ਕਰਕੇ ਸਾਰਾ ਕੰਮਕਾਜ ਠੱਪ ਰੱਖਿਆ ਤੇ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਧਰਨੇ ’ਤੇ ਬੈਠੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਹ ਚਿਰਾਂ ਤੋਂ ਆਪਣੀਆਂ ਮੁਸ਼ਕਲਾਂ ਤੇ ਮੰਗਾਂ ਬਾਰੇ ਸਰਕਾਰ ਅਤੇ ਅਫ਼ਸਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚਾ ਰਹੇ ਹਨ, ਪਰ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਨਾ ਹੀ ਕੋਈ ਪੱਕਾ ਹੱਲ ਕੱਢਿਆ ਜਾ ਰਿਹਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੇਵਾ ਕੇਂਦਰਾਂ ਦੇ ਕਾਮਿਆਂ ਨੇ ਸ਼ੁੱਕਰਵਾਰ ਹੜਤਾਲ ਕਰਕੇ ਸਾਰਾ ਕੰਮਕਾਜ ਠੱਪ ਰੱਖਿਆ ਤੇ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਧਰਨੇ ’ਤੇ ਬੈਠੇ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਹ ਚਿਰਾਂ ਤੋਂ ਆਪਣੀਆਂ ਮੁਸ਼ਕਲਾਂ ਤੇ ਮੰਗਾਂ ਬਾਰੇ ਸਰਕਾਰ ਅਤੇ ਅਫ਼ਸਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚਾ ਰਹੇ ਹਨ, ਪਰ ਕਿਤੇ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਨਾ ਹੀ ਕੋਈ ਪੱਕਾ ਹੱਲ ਕੱਢਿਆ ਜਾ ਰਿਹਾ ਹੈ।
ਇਸ ਮੌਕੇ ਇਕੱਠੇ ਹੋਏ ਰਣਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਗੁਰਵਿੰਦਰ ਕੌਰ ਸਣੇ ਹੋਰਨਾਂ ਸਾਥੀਆਂ ਨੇ ਆਖਿਆ ਕਿ ਸੇਵਾ ਕੇਂਦਰਾਂ ਦੇ ਕਾਮੇ ਦਿਨ-ਰਾਤ ਇੱਕ ਕਰਕੇ ਆਮ ਲੋਕਾਂ ਨੂੰ ਸਰਕਾਰੀ ਸਹੂਲਤਾਂ ਪਹੁੰਚਾਉਣ ਦੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਪਰ ਅਫ਼ਸੋਸ ਦੀ ਗੱਲ ਹੈ ਕਿ ਏਨੀ ਮਿਹਨਤ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਹੱਕ ਲੈਣ ਲਈ ਸੜਕਾਂ ’ਤੇ ਉੱਤਰ ਕੇ ਸੰਘਰਸ਼ ਕਰਨਾ ਪੈ ਰਿਹਾ ਹੈ।
ਮੁਲਾਜ਼ਮਾਂ ਨੇ ਦੋ-ਟੁੱਕ ਆਖਿਆ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਉਚੇਚਾ ਧਿਆਨ ਦੇ ਕੇ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪੈਂਦਾ ਤੇ ਢੁੱਕਵਾਂ ਹੱਲ ਨਹੀਂ ਨਿਕਲਦਾ, ਓਨਾ ਚਿਰ ਇਹ ਸੰਘਰਸ਼ ਇਸੇ ਤਰ੍ਹਾਂ ਮਘਦਾ ਰਹੇਗਾ। ਅਖੀਰ ਵਿੱਚ ਕਾਮਿਆਂ ਨੇ ਪੂਰਾ ਏਕਾ ਦਿਖਾਉਂਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਛੇਤੀ ਮੰਨ ਕੇ ਲਾਗੂ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਵੀ ਸੁੱਖ ਦਾ ਸਾਹ ਆ ਸਕੇ।