ਪੱਤਰਕਾਰ ਵੱਲੋਂ ਪੁੱਛੇ ਸਵਾਲ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਾਕਾ ਨੂੰ ਕੀ SGPC ਨਗਰ ਕੀਰਤਨਾ ਰਾਹੀਂ ਹੀ ਨਮਨ ਹੋਵੇਗੀ ਜਾਂ ਕੋਈ 350 ਸਾਲਾ ਤੇ ਵਿਸ਼ੇਸ਼ ਯਾਦਗਾਰ ਬਣਾਉਣ ਸਬੰਧੀ ਪੁੱਛੇ ਸਵਾਲ 'ਤੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਯਾਦਾ ਤਾਂ ਸਰਕਾਰਾਂ ਬਣਾਉਂਦੀਆਂ ਹਨ। ਗੌਰਤਲਬ ਹੈ ਕਿ SGPC ਦਾ ਵੀ ਬਜਟ ਸਰਕਾਰ ਨਾਲੋਂ ਘੱਟ ਨਹੀਂ ਹੈ, ਪਰ ਪ੍ਰਧਾਨ ਧਾਮੀ ਦਾ ਇਹ ਸਿਆਸੀ ਤਨਜ਼ ਸੱਤਾ ਧਿਰ ਸਰਕਾਰ ਤੇ ਅਕਾਲੀ ਦਲ ਦੀਆਂ ਹੋਰ ਵਿਰੋਧੀ ਪਾਰਟੀਆਂ ਦੇ ਜ਼ਰੂਰ ਤੀਰ ਵਾਂਗ ਲੱਗਾ ਹੋਵੇਗਾ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ: ਹੰਡਿਆਇਆ ਗੁਰੂ ਘਰ 'ਚ ਨਗਰ ਕੀਰਤਨ ਨੂੰ ਰਵਾਨਾ ਕਰਨ ਲਈ SGPC ਦੇ ਪ੍ਰਧਾਨ ਹਰਜਿਦਰ ਸਿੰਘ ਧਾਮੀ ਪੁੱਜੇ ਸਨ। ਇਸ ਨਗਰ ਕੀਰਤਨ ਵਿੱਚ ਉਚੇਚੇ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਐਸਜੀਪੀਸੀ ਦੇ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅੰਤਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਜਥੇਦਾਰ ਬਲਦੇਵ ਸਿੰਘ ਚੁੰਘਾਂ, ਬਾਬਾ ਬੂਟਾ ਸਿੰਘ ਗੁੜਥਲੀ ਵਾਲੇ, ਐਸਜੀਪੀਸੀ ਮੈਂਬਰਾਂ ਤੋਂ ਇਲਾਵਾ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਸੰਤ ਬਾਬਾ ਟੇਕ ਸਿੰਘ ਧਨੌਲਾ, ਹਲਕਾ ਬਰਨਾਲਾ ਤੋਂ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਢਿੱਲੋ, ਸਾਬਕਾ ਪ੍ਰਿੰਸੀਪਲ ਸਕੱਤਰ ਤੇ ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਗੁਰੂ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਹਲਕਾ ਭਦੌੜ ਤੋਂ ਇੰਚਾਰਜ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਰਾਹੀ, ਹਲਕਾ ਮਹਿਲ ਕਲਾਂ ਤੋਂ ਇੰਚਾਰਜ ਨਾਥ ਸਿੰਘ ਹਮੀਦੀ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਗੁਰੂ ਘਰਾਂ ਦੇ ਮੈਨੇਜਰਾਂ ਅਤੇ ਐਸਜੀਪੀਸੀ ਵਰਕਰਾਂ ਸਣੇ ਭਾਰੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਈ। ਇਸ ਨਗਰ ਕੀਰਤਨ ਦਾ ਨਗਰ ਖੇੜਾ ਤੇ ਜ਼ਿਲ੍ਹਾ ਬਰਨਾਲਾ ਵਿੱਚ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ। ਹੰਡਿਆਇਆ ਗੁਰੂ ਘਰ ਤੋਂ ਰਵਾਨਾ ਹੋ ਕੇ ਇਹ ਨਗਰ ਕੀਰਤਨ ਗੁਰਦੁਆਰਾ ਅੜੀਸਾਰ ਸਾਹਿਬ ਗੁਰਦੁਆਰਾ ਸੋਹੀਆਣਾ ਸਾਹਿਬ ਗੁਰਦੁਆਰਾ ਢਿੱਲਵਾਂ ਤੋਂ ਹੁੰਦਾ ਹੋਇਆ ਤਪਾ ਮੰਡੀ ਦੀਆਂ ਸੰਗਤਾਂ ਨੂੰ ਦਰਸ਼ਨ ਦੀਦਾਰੇ ਦੇ ਕੇ ਜ਼ਿਲ੍ਹਾ ਬਰਨਾਲਾ ਤੋਂ ਜ਼ਿਲ੍ਹਾਂ ਬਠਿੰਡਾ ਦੀ ਹੱਦ ਵਿੱਚ ਦਾਖਲ ਹੋਵੇਗਾ। ਪੱਤਰਕਾਰ ਵੱਲੋਂ ਪੁੱਛੇ ਸਵਾਲ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਾਕਾ ਨੂੰ ਕੀ SGPC ਨਗਰ ਕੀਰਤਨਾ ਰਾਹੀਂ ਹੀ ਨਮਨ ਹੋਵੇਗੀ ਜਾਂ ਕੋਈ 350 ਸਾਲਾ ਤੇ ਵਿਸ਼ੇਸ਼ ਯਾਦਗਾਰ ਬਣਾਉਣ ਸਬੰਧੀ ਪੁੱਛੇ ਸਵਾਲ 'ਤੇ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਯਾਦਾ ਤਾਂ ਸਰਕਾਰਾਂ ਬਣਾਉਂਦੀਆਂ ਹਨ। ਗੌਰਤਲਬ ਹੈ ਕਿ SGPC ਦਾ ਵੀ ਬਜਟ ਸਰਕਾਰ ਨਾਲੋਂ ਘੱਟ ਨਹੀਂ ਹੈ, ਪਰ ਪ੍ਰਧਾਨ ਧਾਮੀ ਦਾ ਇਹ ਸਿਆਸੀ ਤਨਜ਼ ਸੱਤਾ ਧਿਰ ਸਰਕਾਰ ਤੇ ਅਕਾਲੀ ਦਲ ਦੀਆਂ ਹੋਰ ਵਿਰੋਧੀ ਪਾਰਟੀਆਂ ਦੇ ਜ਼ਰੂਰ ਤੀਰ ਵਾਂਗ ਲੱਗਾ ਹੋਵੇਗਾ।