- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੇ ਬਰਨਾਲਾ ਤੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਪ੍ਰਸ਼ਾਸਨ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਵਧੀਕ ਡਿਪਟੀ ਕਮਿਸ਼ਨਰ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਸਿਰਫ਼ ਲਾਰੇ-ਲੱਪੇ ਲਾ ਕੇ ਟਾਲ਼ਿਆ ਤੇ ਹੁਣ ਉਹ ਖ਼ੁਦ ਲੰਮੀ ਛੁੱਟੀ 'ਤੇ ਚਲੇ ਗਏ ਹਨ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ: ਨਗਰ ਨਿਗਮ ਬਰਨਾਲਾ ਦੀਆਂ ਚੋਣਾਂ ਦੌਰਾਨ ਹੋਈਆਂ ਕਥਿਤ ਬੇਨਿਯਮੀਆਂ ਤੇ ਧਾਂਦਲੀਆਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਅਦਾਲਤ ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕੀਤਾ ਹੈ। ਅਕਾਲੀ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਇਨ੍ਹਾਂ ਚੋਣਾਂ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਨਗੇ।
ਇਸ ਸਬੰਧੀ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਬਰਨਾਲਾ ਤੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਪ੍ਰਸ਼ਾਸਨ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਵਧੀਕ ਡਿਪਟੀ ਕਮਿਸ਼ਨਰ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਸਿਰਫ਼ ਲਾਰੇ-ਲੱਪੇ ਲਾ ਕੇ ਟਾਲ਼ਿਆ ਤੇ ਹੁਣ ਉਹ ਖ਼ੁਦ ਲੰਮੀ ਛੁੱਟੀ 'ਤੇ ਚਲੇ ਗਏ ਹਨ। ਇਸ ਮੌਕੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਮੀਤ ਪ੍ਰਧਾਨ ਪੰਜਾਬ ਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਬੇਅੰਤ ਸਿੰਘ ਬਾਠ, ਧਰਮਿੰਦਰ ਸਿੰਘ ਘੜੀਆਂ ਵਾਲਾ, ਤੇਜਿੰਦਰ ਸਿੰਘ ਸੋਨੀ ਜਾਗਲ, ਅਕਾਲੀ ਆਗੂਆਂ ਮੁਤਾਬਕ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਇਹ ਵਤੀਰਾ ਸਿੱਧੇ ਤੌਰ 'ਤੇ ਸੱਤਾਧਾਰੀ ਧਿਰ ਨੂੰ ਲਾਹਾ ਪਹੁੰਚਾਉਣ ਤੇ ਲੋਕਤੰਤਰ ਦਾ ਘਾਣ ਕਰਨ ਵਾਲਾ ਹੈ, ਜਿਸ ਦਾ ਇਨਸਾਫ਼ ਹੁਣ ਅਦਾਲਤ ਰਾਹੀਂ ਲਿਆ ਜਾਵੇਗਾ।
ਸ਼ੋਮਣੀ ਅਕਾਲੀ ਦਲ ਬਰਨਾਲਾ ਦਾ ਇਕ ਵਫਦ ਸ਼ੁੱਕਰਵਾਰ ਨੂੰ ਜ਼ਿਲ੍ਹਾ ਬਰਨਾਲਾ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ ਸੀ। ਉਸ ਦਿਨ ਉਨ੍ਹਾਂ ਬੁੱਧਵਾਰ ਅੱਜ ਦੇ ਦਿਨ ਕੋਈ ਨਾਂ ਕੋਈ ਜਵਾਬ ਦੇਣ ਦਾ ਵਾਅਦਾ ਕੀਤਾ ਸੀ। ਜਦੋਂ ਅੱਜ ਦੁਬਾਰਾ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਰੀਟਰਨਿੰਗ ਅਧਿਕਾਰੀ ਨੂੰ ਮਿਲਨ ਲਈ ਅਕਾਲੀ ਦਲ ਦੀ ਸਮੁੱਚੀ ਟੀਮ ਦਿੱਤੇ ਸਮੇਂ 'ਤੇ ਪਹੁੰਚੀ ਤਾਂ ਸੰਬੰਧਤ ਅਧਿਕਾਰੀਆਂ ਵੱਲੋਂ ਉਨ੍ਹਾਂ ਬਾਰੇ ਲੰਬੀ ਛੁੱਟੀ 'ਤੇ ਜਾਣ ਦਾ ਕਿਹਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਹਲਕਾ ਇੰਚਾਰਜ ਕੁਲਵੰਤ ਸਿੰਘ ਤੇ ਹੋਰ ਅਕਾਲੀ ਆਗੂ ਵਰਕਰਾਂ ਦੀ ਅਗਵਾਈ 'ਚ ਕਿਹਾ ਕਿ ਇਸ ਤੋਂ ਜ਼ਾਹਰ ਹੁੰਦਾ ਹੈ ਕਿ ਲੰਘੀਆਂ ਚੋਣਾਂ 'ਚ ਸਰਕਾਰ ਵੱਲੋਂ ਵੱਡੀ ਹੇਰਾ-ਫੇਰੀ ਕੀਤੀ ਗਈ ਹੈ। ਉਨ੍ਹਾਂ ਦੀ ਫੁਟੇਜ ਨਾ ਦੇਣ ਦੀ ਮਨਸ਼ਾ ਹੈ। ਇਸ ਤੋਂ ਪਹਿਲਾਂ ਵੀ ਤਿੰਨ ਵਾਰ ਮਿਲਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਾਲ ਲੈ ਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ ਤੇ ਜਲਦ ਹੀ ਹਾਈਕੋਰਟ ਦਾ ਰੁਖ਼ ਕੀਤਾ ਜਾਵੇਗਾ।