- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਪੰਥਕ ਸੇਵਾਵਾਂ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਕੀਤਾ ਹੋਇਆ ਸੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਪਾਰਟੀ ਅਤੇ ਪੰਥ ਦੀ ਸੇਵਾ ਕੀਤੀ। ਸਿੱਖ ਹਲਕਿਆਂ ਵਿੱਚ ਉਨ੍ਹਾਂ ਦਾ ਨਾਮ ਸਤਿਕਾਰ ਨਾਲ ਲਿਆ ਜਾਂਦਾ ਸੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਪੰਥ ਦੀ ਸਤਿਕਾਰਤ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਅਕਾਲ ਚਲਾਣਾ ਕਰ ਗਏ ਹਨ। ਜਥੇਦਾਰ ਚੁੰਘਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਪੰਥਕ ਸੇਵਾਵਾਂ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਸਮਰਪਿਤ ਕੀਤਾ ਹੋਇਆ ਸੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਪਾਰਟੀ ਅਤੇ ਪੰਥ ਦੀ ਸੇਵਾ ਕੀਤੀ। ਸਿੱਖ ਹਲਕਿਆਂ ਵਿੱਚ ਉਨ੍ਹਾਂ ਦਾ ਨਾਮ ਸਤਿਕਾਰ ਨਾਲ ਲਿਆ ਜਾਂਦਾ ਸੀ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ, ਸਾਥੀਆਂ ਅਤੇ ਸਿੱਖ ਸੰਗਤਾਂ ਵਿੱਚ ਗਹਿਰਾ ਦੁੱਖ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪੰਥਕ ਅਤੇ ਸਮਾਜਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ, ਇਸ ਸਬੰਧੀ ਜਾਣਕਾਰੀ ਪਰਿਵਾਰ ਵੱਲੋਂ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।