- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ 1 ਬਰਨਾਲਾ ਦੀ ਪੁਲਿਸ ਤੁਰੰਤ ਹਰਕਤ ‘ਚ ਆ ਗਈ। ਮਾਮਲੇ ਸਬੰਧੀ ਐਸ.ਐਚ.ਓ. ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜੱਗਾ ਸਿੰਘ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਜਾਂਚ ਕਰ ਰਹੀ ਹੈ। ਫਿ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਬਰਨਾਲਾ ’ਚ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਨਗਰ ਕੌਂਸਲ ਬਰਨਾਲਾ ਦੇ ਸਾਬਕਾ ਕੌਂਸਲਰ ਤੇ ਨਾਮਵਰ ਕੌਂਸਲ ਠੇਕੇਦਾਰ ਜੱਗਾ ਸਿੰਘ ਵਾਸੀ ਸੰਧੂ ਪੱਤੀ ਬਰਨਾਲਾ ਨੇ ਤੜਕੇ ਕਰੀਬ 2:00 ਵਜੇ ਆਪਣੇ ਘਰ 'ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਸ਼ਹਿਰ ਦੇ ਸਿਆਸੀ ਅਤੇ ਵਪਾਰਕ ਗਲਿਆਰਿਆਂ ’ਚ ਸਨਾਟਾ ਪਸਰ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇਹ ਕਬਜ਼ੇ ’ਚ ਲੈ ਕੇ, ਪੋਸਟਮਾਰਟਮ ਦੀ ਪ੍ਰਕਿਰਿਆ ਤੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਜੱਗਾ ਐਮ.ਸੀ., ਬਰਨਾਲਾ ਸ਼ਹਿਰ ’ਚ ਬੜੀ ਤੇਜ਼ੀ ਨਾਲ ਪੈਰ ਪਸਾਰ ਰਹੇ ਇੱਕ ਵੱਡੇ ਕਲੋਨਾਈਜ਼ਰ ਨੂੰ ਜ਼ਮੀਨਾਂ ਦਿਵਾਉਣ ਦੇ ਮਾਮਲੇ ’ਚ ਮੋਹਰੀ ਭੂਮਿਕਾ ਨਿਭਾ ਰਿਹਾ ਸੀ। ਅੰਦਰੂਨੀ ਸੂਤਰਾਂ ਮੁਤਾਬਕ, ਪਿਛਲੇ ਕੁਝ ਸਮੇਂ ਤੋਂ ਉਕਤ ਕਲੋਨਾਈਜ਼ਰ ਨਾਲ ਪੈਸਿਆਂ ਦੇ ਵੱਡੇ ਲੈਣ- ਦੇਣ ਨੂੰ ਲੈ ਕੇ ਜੱਗਾ ਸਿੰਘ ਦਾ ਵਿਵਾਦ ਚੱਲ ਰਿਹਾ ਸੀ। ਸੂਚਨਾ ਮੁਤਾਬਕ ਮੌਤ ਦੇ ਗਲੇ ਲੱਗਣ ਤੋਂ ਪਹਿਲਾਂ ਜੱਗਾ ਸਿੰਘ ਨੇ ਇੱਕ ‘ਸੁਸਾਈਡ ਨੋਟ' ਲਿਖਿਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਨੋਟ ’ਚ ਉਨ੍ਹਾਂ ਨੇ ਉਨ੍ਹਾਂ ਸਾਰੇ ਰਸੂਖਦਾਰ ਲੋਕਾਂ ਦੇ ਨਾਮ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਮੌਤ ਦੇ ਮੂੰਹ ਵਿੱਚ ਧੱਕਿਆ।
ਪੁਲਿਸ ਐਕਸ਼ਨ 'ਚ, ਵੱਡੇ ਖੁਲਾਸੇ ਦੀ ਉਮੀਦ
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ 1 ਬਰਨਾਲਾ ਦੀ ਪੁਲਿਸ ਤੁਰੰਤ ਹਰਕਤ ‘ਚ ਆ ਗਈ। ਮਾਮਲੇ ਸਬੰਧੀ ਐਸ.ਐਚ.ਓ. ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜੱਗਾ ਸਿੰਘ ਵੱਲੋਂ ਆਤਮ ਹੱਤਿਆ ਕੀਤੇ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਜਾਂਚ ਕਰ ਰਹੀ ਹੈ। ਫਿਲਹਾਲ ਕਿਸੇ ਸੁਸਾਈਡ ਨੋਟ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜੇਕਰ ਕੋਈ ਸੁਸਾਈਡ ਨੋਟ ਬਰਾਮਦ ਹੁੰਦਾ ਹੈ, ਤਾਂ ਉਸ ਦੇ ਅਧਾਰ 'ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।