
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਘਟਨਾ ਤੋਂ ਬਾਅਦ ਪੀੜਤ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੁਲਜ਼ਮ ਪਿਤਾ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ| ਨਾਬਾਲਗ ਪੀੜਤਾ ਦੀ ਪਛਾਣ ਕਾਨੂੰਨੀ ਕਾਰਨਾਂ ਕਰਕੇ ਗੁਪਤ ਰੱਖੀ ਗਈ ਹੈ।

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ ਮਹਿਲ ਕਲਾਂ। ਜ਼ਿਲ੍ਹਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਵਿਖੇ ਪਿਓ -ਧੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਦੇਣ ਵਾਲੀ ਬੇਹੱਦ ਸ਼ਰਮਨਾਕ ਅਤੇ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਕਲਯੁਗੀ ਪਿਓ ਵੱਲੋਂ ਆਪਣੀ ਹੀ 11 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ ਕੀਤਾ ਗਿਆ। ਜਾਣਕਾਰੀ ਅਨੁਸਾਰ 16-17 ਦੀ ਦਰਮਿਆਨੀ ਰਾਤ ਨੂੰ ਜਦੋਂ ਪਰਿਵਾਰ ਦੇ ਬਾਕੀ ਮੈਂਬਰ ਵਿਹੜੇ ਵਿੱਚ ਸੁੱਤੇ ਹੋਏ ਸਨ ਤਾਂ ਉਸ ਨੇ ਨਸ਼ੇ ਦੀ ਹਾਲਤ ਵਿੱਚ ਕਮਰੇ ਅੰਦਰ ਸੌਂ ਰਹੀ ਆਪਣੀ 11 ਸਾਲਾ ਨਾਬਾਲਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ।
ਮਾਸੂਮ ਬੱਚੀ ਦੀਆਂ ਦਰਦਨਾਕ ਚੀਕਾਂ ਸੁਣ ਕੇ ਜਦੋਂ ਪਰਿਵਾਰਕ ਮੈਂਬਰ ਕਮਰੇ ਵੱਲ ਭੱਜੇ ਤਾਂ ਇਸ ਘਿਨਾਉਣੇ ਕਾਰੇ ਦਾ ਪਤਾ ਲੱਗਾ। ਇਸ ਘਟਨਾ ਤੋਂ ਬਾਅਦ ਪੀੜਤ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਮੁਲਜ਼ਮ ਪਿਤਾ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ| ਨਾਬਾਲਗ ਪੀੜਤਾ ਦੀ ਪਛਾਣ ਕਾਨੂੰਨੀ ਕਾਰਨਾਂ ਕਰਕੇ ਗੁਪਤ ਰੱਖੀ ਗਈ ਹੈ।