
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਥਾਨਕ ਰਾਮ ਬਾਗ ਰੋਡ ’ਤੇ ਚਿੰਟੂ ਪਾਰਕ ਨਜ਼ਦੀਕ ਖ਼ਰਾਬ ਰਸਤੇ ’ਚ ਪਏ ਡੂੰਘੇ ਟੋਇਆ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਤੇ ਇਲਾਕਾ ਵਾਸੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਿਨੇਸ਼ ਕੁਮਾਰ ਗੋਇਲ, ਹਰੀਸ ਗੋਇਲ, ਅਜੇ ਕੁਮਾਰ ਆਦਿ ਨੇ ਕਿਹਾ ਕਿ ਰਾਮ ਬਾਗ ਰੋਡ ’ਤੇ ਚਿੰਟੂ ਪਾਰਕ ’ਚ ਟਿਊਬਵੈੱਲ ਲਗਾਉਣ ਲਈ ਇੱਕ ਟੋਆ ਪੁੱਟਿਆ ਗਿਆ ਸੀ

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਰਾਮ ਬਾਗ ਰੋਡ ’ਤੇ ਚਿੰਟੂ ਪਾਰਕ ਨਜ਼ਦੀਕ ਖ਼ਰਾਬ ਰਸਤੇ ’ਚ ਪਏ ਡੂੰਘੇ ਟੋਇਆ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਤੇ ਇਲਾਕਾ ਵਾਸੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਿਨੇਸ਼ ਕੁਮਾਰ ਗੋਇਲ, ਹਰੀਸ ਗੋਇਲ, ਅਜੇ ਕੁਮਾਰ ਆਦਿ ਨੇ ਕਿਹਾ ਕਿ ਰਾਮ ਬਾਗ ਰੋਡ ’ਤੇ ਚਿੰਟੂ ਪਾਰਕ ’ਚ ਟਿਊਬਵੈੱਲ ਲਗਾਉਣ ਲਈ ਇੱਕ ਟੋਆ ਪੁੱਟਿਆ ਗਿਆ ਸੀ ਪਰ ਅਜੇ ਤੱਕ ਇਸ ਟੋਏ ਨੂੰ ਨਹੀਂ ਭਰਿਆ ਗਿਆ ਹੈ। ਜਿਸ ਕਾਰਨ ਇੱਥੇ ਕਈ ਹਾਦਸੇ ਵਾਪਸ ਚੁੱਕੇ ਹਨ। ਇਸ ਤੋਂ ਇਸ ਰਸਤੇ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤ ਦੇ ਮੌਸਮ ’ਚ ਟੋਏ ’ਚ ਪਾਣੀ ਭਰ ਜਾਣ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ।