ਕਰਮਜੀਤ ਸਿੰਘ ਸਾਗਰ, ਧਨੌਲਾ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਕੁਝ ਦਿਨ ਪਹਿਲਾਂ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਸਮਰਥਕਾਂ ਤੇ ਸਿੱਖ ਆਗੂਆਂ ਖ਼ਿਲਾਫ਼ ਭੱਦੀ ਸ਼ਬਦਾਵਲੀ ਬੋਲਣ 'ਤੇ ਸ਼ੁੱਕਰਵਾਰ ਨੂੰ ਉਕਤ ਜਥੇਬੰਦੀਆਂ ਵੱਲੋਂ ਬੱਸ ਸਟੈਂਡ ਧਨੌਲਾ ਨੇੜੇ ਜੋਗਿੰਦਰ ਸਿੰਘ ਉਗਰਾਹਾਂ ਦਾ ਪੁਤਲਾ ਫੂਕਿਆ ਗਿਆ। ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਅਸਪਾਲ ਕਲਾਂ, ਪ੍ਰਧਾਨ ਜਸਪ੍ਰਰੀਤ ਸਿੰਘ ਜੱਸੀ, ਹਰਿੰਦਰ ਸਿੰਘ ਢੀਂਡਸਾ, ਗੁਰਮੁਖ ਸਿੰਘ ਧਨੌਲਾ, ਗੁਰਜੰਟ ਸਿੰਘ ਭਾਊ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਸਿੱਖ ਜਥੇਬੰਦੀ ਦੇ ਆਗੂ ਅੰਮਿ੍ਤਪਾਲ ਸਿੰਘ ਤੇ ਦੀਪ ਸਿੱਧੂ ਖ਼ਿਲਾਫ਼ ਬਹੁਤ ਜ਼ਿਆਦਾ ਭੱਦੀ ਸ਼ਬਦਾਵਲੀ ਬੋਲੀ ਗਈ, ਜਿਸ ਕਰਕੇ ਸਾਨੂੰ ਅਜਿਹੀ ਕਾਰਵਾਈ ਕਰਨੀ ਪਈ। ਉਨ੍ਹਾਂ ਨੇ ਕਿਸਾਨ ਜਥੇਬੰਦੀ ਦੇ ਆਗੂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁੜ੍ਹ ਤੋਂ ਅਜਿਹੀ ਸ਼ਬਦਾਵਲੀ ਵਰਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਅਸਪਾਲ ਕਲਾਂ, ਪ੍ਰਧਾਨ ਜਸਪ੍ਰਰੀਤ ਸਿੰਘ ਜੱਸੀ, ਗੁਰਮੀਤ ਸਿੰਘ, ਸਤਨਾਮ ਸਿੰਘ, ਬੂਟਾ ਸਿੰਘ, ਭੋਲਾ ਸਿੰਘ, ਤਲਵਿੰਦਰ ਸਿੰਘ, ਜੱਗਾ ਸਿੰਘ, ਮਹਿਕਪ੍ਰਰੀਤ ਸਿੰਘ, ਜਸਕਰਨ ਸਿੰਘ ਤੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।