ਬੀਕੇਯੂ ਏਕਤਾ ਉਗਰਾਹਾਂ ਵਲੋਂ ਧਰਨਾ ਜਾਰੀ
ਬੀਕੇਯੂ ਏਕਤਾ ਉਗਰਾਹਾਂ ਵਲੋਂ ਧਰਨਾ ਜਾਰੀ
Publish Date: Fri, 04 Sep 2026 05:22 PM (IST)
Updated Date: Sat, 05 Sep 2026 04:01 AM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਪੱਧਰੀ ਸੱਦੇ ’ਤੇ ਡੀਸੀ ਦਫ਼ਤਰਾਂ ਲੱਗੇ ਪੱਕੇ ਮੋਰਚੇ ਸੱਤਵੇਂ ਦਿਨ ’ਚ ਪਹੁੰਚ ਗਿਆ ਹੈ। ਹਜ਼ਾਰਾਂ ਦੀ ਗਿਣਤੀ ’ਚ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਨੇ ਭਰਮੀ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਬੁਲਾਰੇ ਸੇਵਾ ਰਾਮ, ਮੈਂਬਰ ਸਿੰਘ, ਹਰਭਜਨ ਸਿੰਘ, ਬੇਅੰਤ ਸਿੰਘ, ਛਿੰਦਰ ਸਿੰਘ ਧੌਲਾ ਆਦਿ ਸਰਕਾਰਾਂ ਵੱਲੋਂ ਧੱਕੇ ਨਾਲ ਜ਼ਮੀਨਾਂ ਅਕਵਾਇਰ ਕਰਨ ਲਈ ਪੁਲਿਸ ਦੇ ਜੋਰ ਹਮਲੇ ਕੀਤੇ ਗਏ ਤੇ ਜ਼ਮੀਨਾਂ ਦੀ ਰਾਖੀ ਲਈ ਲੜ ਰਹੇ ਕਿਸਾਨਾਂ ’ਤੇ ਜਬਰ ਢਾਹ ਕੇ ਝੂਠੇ ਪਰਚੇ ਦਰਜ ਕੀਤੇ ਗਏ ਹਨ। ਸੰਬੋਧਨ ਕਰਦਿਆਂ ਵੱਖ-ਵੱਖ ਹੋਰ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਕਾਰਪੋਰੇਟ ਕੰਪਨੀਆਂ ਹਵਾ ਅਤੇ ਪਾਣੀ ਪ੍ਰਦੂਸ਼ਿਤ ਕਰ ਰਹੀਆਂ ਹਨ, ਪਰ ਉਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਹੁੰਦੀ। ਇਸ ਦੇ ਉਲਟ ਮਜਬੂਰੀਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਕੇਸ ਦਰਜ ਕਰ ਕੇ ਜੁਰਮਾਨੇ ਲਾਏ ਜਾ ਰਹੇ ਹਨ। ਅਖੀਰ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਮੋਰਚੇ ‘ਚ ਆਈਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ ਗਿਆ।