ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਕੋਰੋਨਾ ਵੈਕਸੀਨ ਲਗਾਉਣ ਦੇ ਬਾਅਦ ਪਿਤਾ ਪੁੱਤਰ ਡਾਕਟਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਦੇ ਕਾਰਨ ਹੁਣ ਫਿਰ ਤੋਂ ਲੋਕਾਂ ਚ ਕੋਰੋਨਾ ਪ੍ਰਤੀ ਭੈਅ ਮਹਿਸੂਸ ਹੋਣ ਲੱਗ ਪਿਆ ਹੈ। ਸਿਵਲ ਹਸਪਤਾਲ ਬਰਨਾਲਾ ਚ ਤਾਇਨਾਤ ਡਾਕਟਰਾਂ ਸਮੇਤ ਹੱਡੀਆਂ ਦੇ ਮਾਹਿਰ ਡਾ ਅੰਸ਼ੁਲ ਗਰਗ ਨੇ ਵੀ ਵੈਕਸੀਨੇਸ਼ਨ ਦੇ ਪਹਿਲੇ ਹੀ ਦਿਨ 16 ਜਨਵਰੀ ਨੂੰ ਸਿਵਲ ਹਸਪਤਾਲ ਬਰਨਾਲਾ ਚ ਵੈਕਸੀਨ ਲਗਵਾਈ ਸੀ ।ਇਸੇ ਤਰ੍ਹਾਂ ਉਨ੍ਹਾਂ ਦੇ ਪਿਤਾ ਡਾ ਭੀਮ ਸੈਨ ਗਰਗ ਨੇ ਵੀ 20 ਜਨਵਰੀ ਨੂੰ ਵੈਕਸੀਨ ਲਗਵਾਈ ਸੀ ਪਰ ਦੋਵੇਂ ਪਿਤਾ ਪੁੱਤਰ ਚ ਕੋਰੂਨਾ ਦੇ ਲੱਛਣ ਸਾਹਮਣੇ ਆਉਣ ਕਾਰਨ ਉਨ੍ਹਾਂ ਨੇ ਆਪਣਾ ਕੋਰੋਨਾ ਦਾ ਟੈਸਟ ਕਰਵਾਇਆ ਸੀ।

ਸਿਵਲ ਹਸਪਤਾਲ ਬਰਨਾਲਾ ਦੇ ਐਸਐਮਓ ਡਾ ਜੋਤੀ ਕੌਸਲ ਨੇ ਦੱਸਿਆ ਕਿ ਐਤਵਾਰ ਨੂੰ ਦੋਵੇਂ ਪਿਤਾ ਪੁੱਤਰ ਦੀ ਰਿਪੋਰਟ ਕੋਰੋਨਾ ਪੌਜ਼ਟਿਵ ਆ ਗਈ ਹੈ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਨਿਯਮਾਂ ਦੇ ਅਨੁਸਾਰ ਦੋਵਾਂ ਨੂੰ ਘਰ ਅੰਦਰ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ ।ਡਾ ਜੋਤੀ ਕੌਸ਼ਲ ਨੇ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਪਰ ਇਸ ਦੇ ਬਚਾਅ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਵੈਕਸੀਨ ਨੂੰ ਜ਼ਰੂਰ ਲਗਵਾਉਣੀ ਚਾਹੀਦੀ ਹੈ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਵੈਕਸੀਨ ਆਪਣੇ 20 ਦਿਨਾਂ ਦੇ ਬਾਅਦ ਐਂਟੀ ਕੋਬੀਡ 19 ਸੈੱਲ ਬਣਾਉਣ ਚ ਕਾਮਯਾਬ ਹੁੰਦੀ ਹੈ ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਹੱਥਾਂ ਦੀ ਸਾਫ਼ ਸਫ਼ਾਈ ਤੇ ਸੈਨੀਟਾਈਜ਼ਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਇਸ ਤੋਂ ਇਲਾਵਾ ਮੂੰਹ ਤੇ ਮਾਸਕ ਤੇ ਸਰੀਰਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਹੀ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ ।

Posted By: Jagjit Singh