- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀੜਤ ਨੌਜਵਾਨ ਜੋਬਨਪ੍ਰੀਤ ਸਿੰਘ ਨੇ ਜੋਬਣ ਰੁਤੇ ਹੀ ਨੇ ਥਾਣਾ ਧਨੌਲਾ ਵਿਖੇ ਜਹਰੀਲੀ ਚੀਜ਼ ਨਿਗਲਦਿਆਂ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਧਨੌਲਾ ਥਾਣੇ 'ਚ ਤੈਨਾਤ ਪੰਮੇ ਮੁਨਸ਼ੀ ’ਤੇ ਸਿੱਧੇ ਤੌਰ ’ਤੇ ਰਿਸ਼ਵਤ ਮੰਗਣ ਤੇ ਉਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਤੋਂ ਇੱਕ ਬੇਹੱਦ ਮੰਦਭਾਗੀ ਤੇ ਗੰਭੀਰ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਭੱਠਲਾਂ ਦੇ ਸਾਬਕਾ ਸਰਪੰਚ ਦੇ ਲੜਕੇ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਸਪਰੇ ਪੀ ਕੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ ਗਈ ਹੈ। ਘਟਨਾ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਗੰਭੀਰ ਹਾਲਤ 'ਚ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇੱਕ ਵੀਡੀਓ 'ਚ ਜ਼ਹਿਰੀਲੀ ਦਵਾਈ ਪੀਣ ਤੋਂ ਬਾਅਦ ਪੀੜਤ ਨੌਜਵਾਨ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਵਾਇਰਲ ਵੀਡੀਓ 'ਚ ਨੌਜਵਾਨ ਦੱਸ ਰਿਹਾ ਹੈ ਕਿ ਕੁਝ ਸਮਾਂ ਕਰੀਬ 17 ਦਿਨ ਪਹਿਲਾਂ ਉਸ ਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ ਸੀ, ਜਿਸ ਨਾਲ ਉਸ ਦੀ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ। ਇਸ ਮਾਮਲੇ ਸਬੰਧੀ ਉਸ ਨੇ ਥਾਣਾ ਧਨੌਲਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ, ਪਰ ਪੁਲਿਸ ਵੱਲੋਂ ਕੋਈ ਯੋਗ ਜਾਂ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ।
--ਥਾਣੇ ਦੇ ਮੁਨਸ਼ੀ ’ਤੇ ਰਿਸ਼ਵਤ ਮੰਗਣ ਅਤੇ ਦੁਰਵਿਵਹਾਰ ਦੇ ਗੰਭੀਰ ਦੋਸ਼
ਪੀੜਤ ਨੌਜਵਾਨ ਜੋਬਨਪ੍ਰੀਤ ਸਿੰਘ ਨੇ ਜੋਬਣ ਰੁਤੇ ਹੀ ਨੇ ਥਾਣਾ ਧਨੌਲਾ ਵਿਖੇ ਜਹਰੀਲੀ ਚੀਜ਼ ਨਿਗਲਦਿਆਂ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਧਨੌਲਾ ਥਾਣੇ 'ਚ ਤੈਨਾਤ ਪੰਮੇ ਮੁਨਸ਼ੀ ’ਤੇ ਸਿੱਧੇ ਤੌਰ ’ਤੇ ਰਿਸ਼ਵਤ ਮੰਗਣ ਤੇ ਉਸ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਨੌਜਵਾਨ ਅਨੁਸਾਰ, ਬੀਤੇ ਦਿਨ ਉਹ ਇਸੇ ਮਾਮਲੇ ਦੇ ਹੱਲ ਲਈ ਪਿੰਡ ਦੀ ਪੰਚਾਇਤ ਨੂੰ ਨਾਲ ਲੈ ਕੇ ਥਾਣੇ ਗਿਆ ਸੀ। ਪਰ ਅਫ਼ਸੋਸਜਨਕ ਗੱਲ ਇਹ ਰਹੀ ਕਿ ਮੁਨਸ਼ੀ ਪੰਮੇ ਨੇ ਪੰਚਾਇਤ ਦੀ ਮੌਜੂਦਗੀ 'ਚ ਵੀ ਉਸ ਨਾਲ ਬੁਰਾ ਵਿਵਹਾਰ ਕੀਤਾ ਤੇ ਗੱਲ ਸੁਣਨ ਦੀ ਬਜਾਏ ਉਸ ਨੂੰ ਜ਼ਲੀਲ ਕੀਤਾ।
ਨੌਜਵਾਨ ਨੇ ਦੱਸਿਆ ਕਿ ਪੁਲਿਸ ਦੇ ਇਸ ਰਵੱਈਏ ਤੇ ਲਗਾਤਾਰ ਹੋ ਰਹੀ ਖੱਜਲ-ਖੁਆਰੀ ਤੋਂ ਅੱਕ ਕੇ ਹੀ ਉਸ ਨੇ ਇਹ ਖ਼ੌਫ਼ਨਾਕ ਕਦਮ ਚੁੱਕਣ ਦਾ ਫ਼ੈਸਲਾ ਲਿਆ। ਇਸ ਘਟਨਾ ਤੋਂ ਬਾਅਦ ਪਿੰਡ ਭੱਠਲਾਂ ਤੇ ਆਸ-ਪਾਸ ਦੇ ਇਲਾਕੇ 'ਚ ਰੋਸ ਦੀ ਲਹਿਰ ਫੈਲ ਗਈ ਹੈ ਤੇ ਪਿੰਡ ਵਾਸੀਆਂ ਵੱਲੋਂ ਦੋਸ਼ੀ ਪੁਲਿਸ ਕਰਮਚਾਰੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।