- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ੇਸ਼ ਗਹਿਰੀ ਸੁਧਾਈ: ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਮੀਟਿੰਗ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ੇਸ਼ ਗਹਿਰੀ ਸੁਧਾਈ 2026 ਦੇ ਕੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈਏਐੱਸ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਵਧੀਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਾਰੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ 2026 ਤਹਿਤ ਬੂਥ ਲੈਵਲ ਅਫਸਰਾਂ ਵੱਲੋਂ 25 ਜੂਨ ਤੋਂ 24 ਜੁਲਾਈ 2026 ਤਕ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਹ ਬੜੀ ਅਹਿਮ ਪ੍ਰਕਿਰਿਆ ਹੈ, ਇਸ ਲਈ ਬੀਐੱਲਓਜ਼ ਦੀਆਂ ਵੱਧ ਤੋਂ ਵੱਧ ਟ੍ਰੇਨਿੰਗਾਂ ਕਰਵਾਈਆਂ ਜਾਣ ਤਾਂ ਜੋ ਉਹ ਬਹੁਤ ਹੀ ਸੁਚੱਜੇ ਤਰੀਕੇ ਨਾਲ ਇਹ ਕੰਮ ਨੇਪਰੇ ਚਾੜ੍ਹਨ। ਉਨ੍ਹਾਂ ਕਿਹਾ ਕਿ ਬੀਐੱਲਓਜ਼ ਸਾਰੀਆਂ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਪੂਰੀ ਤਰ੍ਹਾਂ ਤਾਲਮੇਲ ਬਣਾ ਕੇ ਰੱਖਣ ਅਤੇ ਹਰ ਪੜਾਅ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਵਿਸ਼ੇਸ਼ ਗਹਿਰੀ ਸੁਧਾਈ ਦੇ ਸ਼ਿਕਾਇਤ ਸੈੱਲ, ਆਈ ਟੀ ਹੈਲਪ ਡੈਸਕ, ਟ੍ਰੇਨਿੰਗ ਮੈਨੇਜਮੈਂਟ, ਮੀਡੀਆ ਮੋਨੀਟਰਿੰਗ, ਮੀਡੀਆ ਕਵਰੇਜ, ਹੈਲਪ ਡੈਸਕ, ਸਵੀਪ, ਲੀਗਲ ਸੈੱਲ, ਰਿਪੋਰਟਿੰਗ ਸੈੱਲ ਸਮੇਤ ਸਾਰੇ ਸੈੱਲਾਂ ਦੇ ਨੋਡਲ ਅਫਸਰਾਂ ਨੂੰ ਅਪਣਾ ਕੰਮ ਪੂਰੀ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਕਰਨ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਐੱਸਆਈਆਰ 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ’ਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ’ਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ ਸੌ ਫ਼ੀਸਦੀ ਸ਼ੁੱਧ ਕਰਨਾ ਹੈ। ਬੀਐੱਲਓ ਮਿਤੀ 25.06.2026 ਤੋਂ 24.07.2026 ਤੱਕ ਆਪਣੇ ਆਪਣੇ ਖੇਤਰ ’ਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਲਈ ਹਰ ਵੋਟਰ ਨੂੰ ਜਾਗਰੂਕ ਕੀਤਾ ਜਾਵੇ ਅਤੇ ਪੂਰੀ ਤਨਦੇਹੀ ਨਾਲ ਕੰਮ ਕਰਦੇ ਹੋਏ ਇਸ ਕਾਰਜ ਨੂੰ ਨੇਪਰੇ ਚਾੜਿਆ ਜਾਵੇ। ਇਸ ਮੌਕੇ ਐੱਸਡੀਐਮ ਤਪਾ ਕਮ ਈਆਰਓ ਭਦੌੜ ਆਯੂਸ਼ ਗੋਇਲ, ਐੱਸਡੀਐਮ ਕਮ ਈਆਰਓ ਬਰਨਾਲਾ ਅਜੀਤਪਾਲ ਸਿੰਘ ਚਹਿਲ, ਐੱਸਡੀਐਮ ਕਮ ਈਆਰਓ ਮਹਿਲ ਕਲਾਂ ਬੇਅੰਤ ਸਿੰਘ, ਚੋਣ ਤਹਿਸੀਲਦਾਰ ਰਾਮ ਜੀ ਲਾਲ, ਚੋਣ ਕਾਨੂੰਗੋ ਮਨਜੀਤ ਸਿੰਘ, ਸਮੂਹ ਨੋਡਲ ਅਫ਼ਸਰ ਅਤੇ ਹੋਰ ਸਟਾਫ ਮੌਜੂਦ ਸੀ।