ਯੂਨੀਵਰਸਿਟੀ ਕਾਲਜ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Publish Date: Wed, 18 Feb 2026 05:06 PM (IST)
Updated Date: Wed, 18 Feb 2026 05:09 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਇੰਚਾਰਜ ਡਾ. ਵਿਭਾ ਅਗਰਵਾਲ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਕਾਲਜ ’ਚ ਸੁੱਖ ਸ਼ਾਂਤੀ ਤੇ ਕਾਲਜ ਦੀ ਬਿਹਤਰੀ ਲਈ ਗੁਰੂ ਸਾਹਿਬ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਨ੍ਹਾਂ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਚਰਨ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਵਿਹੜੇ ’ਚ ਪਏ। ਵਿਦਿਆਰਥੀਆਂ ਨੂੰ ਇਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਅੱਜ ਉਨ੍ਹਾਂ ਦਾ ਇਹ ਇੰਤਜ਼ਾਰ ਖ਼ਤਮ ਹੋਇਆ। ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬੜੀ ਸ਼ਰਧਾ ਭਾਵਨਾ ਨਾਲ ਸੁਣਿਆ ਅਤੇ ਇਲਾਹੀ ਕੀਰਤਨ ਦਾ ਆਨੰਦ ਮਾਣਿਆ। ਉਨ੍ਹਾਂ ਦੱਸਿਆ ਕਿ ਕਾਲਜ ਦੇ ਸਮੂਹ ਵਿਦਿਆਰਥੀ ਅਤੇ ਪ੍ਰੋਫੈਸਰ ਸਾਹਿਬਾਨ ਪਿਛਲੇ ਕਈ ਦਿਨਾਂ ਤੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਸੇਵਾ ਕਾਰਜਾਂ ’ਚ ਜੁਟੇ ਹੋਏ ਸਨ। ਕਾਲਜ ਦੇ ਅੱਠ ਸੋ ਵਿਦਿਆਰਥੀ ਅਤੇ ਬਾਹਰੋਂ ਆਏ ਪਤਵੰਤ ਸੱਜਣ ਗੁਰੂ ਸਾਹਿਬ ਅੱਗੇ ਨਤਮਸਤਕ ਹੋਏ। ਪਾਠ ਦੇ ਭੋਗ ਉਪਰੰਤ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਸੁਰਜੀਤ ਸਿੰਘ, ਗੁਰਮੇਲ ਸਿੰਘ, ਜਰਨੈਲ ਸਿੰਘ, ਸੰਜੀਵ ਕੁਮਾਰ, ਸੁਖਜੀਤ ਦਾਸ, ਦਵਿੰਦਰ ਸਿੰਘ, ਰਾਜਿੰਦਰ ਸਿੰਘ, ਜਸਵੀਰ ਸਿੰਘ ਜੱਸੀ, ਧਰਮਿੰਦਰ ਸਿੰਘ (ਸੈਂਟੀ) ਐੱਮਸੀ ਬਰਨਾਲਾ ਸੰਧੂ ਪੱਤੀ, ਭੁਪਿੰਦਰ ਸਿੰਘ ਐੱਮਸੀ ਸੰਧੂ ਪੱਤੀ, ਜਸਬੀਰ ਸਿੰਘ, ਸੋਨੀ ਜਾਂਗਲ, ਦਵਿੰਦਰ ਸਿੰਘ, ਗੁਰਮੀਤ ਸਿੰਘ, ਸੰਜੀਵ ਕੁਮਾਰ, ਉਮੇਸ਼ਵਰੀ ਸ਼ਰਮਾ, ਜਗਜੀਤ ਸਿੰਘ, ਹਰਬਖਸ਼ ਸਿੰਘ, ਕ੍ਰਿਸ਼ਨ ਸਿੰਘ, ਬਿੰਦਰ ਸਿੰਘ ਸੰਧੂ, ਜਸਵੰਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਦੀ ਜ਼ਿੰਮੇਵਾਰੀ ਡਾ. ਸੁਖਰਾਜ ਸਿੰਘ ਅਤੇ ਡਾ. ਰਾਮਪਾਲ ਸਿੰਘ ਨੇ ਮਿਲ ਕੇ ਸਾਂਭੀ। ਵਿਦਿਆਰਥੀਆਂ ਨੇ ਬੜੀ ਸ਼ਰਧਾ ਭਾਵਨਾ ਦੇ ਨਾਲ ਲੰਗਰ ਤਿਆਰ ਕੀਤੇ ਅਤੇ ਬੜੇ ਸਲੀਕੇ ਦੇ ਨਾਲ ਲੰਗਰ ਛਕਿਆ। ਕਾਲਜ ਦੇ ਸਮੂਹ ਪ੍ਰੋਫੈਸਰ ਸਾਹਿਬਾਨ ਨੇ ਲਗਾਈਆਂ ਗਈਆਂ ਡਿਊਟੀਆਂ ਨੂੰ ਬੜੀ ਤਨਦੇਹੀ ਨਾਲ ਨਿਭਾਈਆਂ।