ਸੇਂਟ ਪਾਲ ਸਕੂਲ ਦੇ ਵਿਦਿਆਰਥੀ ਕਰਾਟੇ ਚੈਂਪੀਅਨਸ਼ਿਪ ’ਚ ਛਾਏ
ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ’ਚ ਹੋਈ ਬਰਨਾਲਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 2026 ’ਚ ਸੇਂਟ ਪਾਲ ਇੰਟਰਨੈਸ਼ਨਲ ਸਕੂਲ ਖੁੱਡੀ ਬਰਨਾਲਾ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ।
Publish Date: Wed, 27 May 2026 05:10 PM (IST)
Updated Date: Wed, 27 May 2026 05:13 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ’ਚ ਹੋਈ ਬਰਨਾਲਾ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 2026 ’ਚ ਸੇਂਟ ਪਾਲ ਇੰਟਰਨੈਸ਼ਨਲ ਸਕੂਲ ਖੁੱਡੀ ਬਰਨਾਲਾ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ। ਪਹਿਲਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਅਨਮੋਲ ਕੌਰ, ਹੈਵਨਵੀਰ, ਮਨਪ੍ਰੀਤ ਸਾਗਰ, ਪ੍ਰਤੀਕ ਆਦਿ ਹਨ। ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ ’ਤੇ ਖੁਸ਼ੀ ਜਤਾਈ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।