- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ "ਤੰਬਾਕੂ ਮੁਕਤ ਯੁਵਾ ਮੁਹਿੰਮ" ਤਹਿਤ ਬਲਾਕ ਧਨੌਲਾ ’ਚ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸਿਵਲ ਸਰਜਨ ਬਰਨਾਲਾ ਡਾ. ਹਰੀ ਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ "ਤੰਬਾਕੂ ਮੁਕਤ ਯੁਵਾ ਮੁਹਿੰਮ" ਤਹਿਤ ਬਲਾਕ ਧਨੌਲਾ ’ਚ ਵੱਖ-ਵੱਖ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਸੀ.ਐੱਚ.ਸੀ ਧਨੌਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਅਗਵਾਈ ’ਚ ਐੱਸ.ਐੱਮ.ਓ ਦਾ ਕਾਰਜਭਾਰ ਸੰਭਾਲ ਰਹੇ ਡਾ. ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਦੇ ਸਿਲਸਿਲੇ ’ਚ ਵੱਖ-ਵੱਖ ਥਾਈਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਤੋਂ ਜੁਰਮਾਨਾ ਵਸੂਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂਨੋਸ਼ੀ ਸਿਹਤ ਲਈ ਹਾਨੀਕਾਰਕ ਹੈ ਤੇ ਜਨਤਕ ਥਾਂਵਾਂ 'ਤੇ ਤੰਬਾਕੂਨੋਸ਼ੀ ਕਰਨਾ ਕਾਨੂੰਨੀ ਅਪਰਾਧ ਵੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਨਾਲ ਨਾ ਸਿਰਫ਼ ਫੇਫੜਿਆਂ ਨੂੰ ਨੁਕਸਾਨ ਪਹੁੰਚਦਾ ਹੈ ਸਗੋਂ ਸਰੀਰ ਦੀ ਬਿਮਾਰੀਆਂ ਨਾਲ ਲੜ੍ਹਨ ਦੀ ਸਮਰੱਥਾ ਵੀ ਘੱਟ ਜਾਂਦੀ ਹੈ ਤੇ ਤੰਬਾਕੂ ਦਾ ਸੇਵਨ ਜਾਨਲੇਵਾ ਸਾਬਿਤ ਹੋ ਸਕਦਾ ਹੈ ਇਸ ਲਈ ਤੰਬਾਕੂ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ।
ਬਲਾਕ ਮੀਡੀਆ ਅਫ਼ਸਰ ਰਤਿਕਾ ਓਬਰਾਏ ਨੇ ਦੱਸਿਆ ਕਿ ਹੰਡਿਆਇਆ ਵਿਖੇ ਸੁਪਰਵਾਈਜ਼ਰ ਹਰਮੀਤ ਸਿੰਘ ਤੇ ਮਲਟੀਪਰਪਜ਼ ਹੈਲਥ ਵਰਕਰ ਅਮਰਿੰਦਰ ਸਿੰਘ ਸਹਿਜਪਾਲ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਤੋਂ ਜੁਰਮਾਨਾ ਵਸੂਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਅਨੁਸਾਰ ਹਰ ਦੁਕਾਨ, ਸਰਕਾਰੀ ਤੇ ਗ਼ੈਰ ਸਰਕਾਰੀ ਅਦਾਰੇ, ਸਕੂਲਾਂ, ਕਾਲਜਾਂ ਦੇ ਬਾਹਰ ਤੰਬਾਕੂਨੋਸ਼ੀ ਸਬੰਧੀ ਚਿਤਾਵਨੀ ਬੋਰਡ ਲੱਗਿਆ ਹੋਣਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਿਨ੍ਹਾਂ ਚੇਤਾਵਨੀ ਵਾਲੀਆਂ ਵਿਦੇਸ਼ੀ ਸਿਗਰਟਾਂ ਤੇ ਖੁਸ਼ਬੂਦਾਰ ਤੰਬਾਕੂ ਪਦਾਰਥ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੰਜ ਸਾਲ ਦੀ ਸਜ਼ਾ ਤੇ ਦਸ ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਅਸਪਾਲ ਕਲਾਂ ਵਿਖੇ ਮਲਟੀਪਰਪਜ਼ ਹੈਲਥ ਵਰਕਰ ਬਲਜਿੰਦਰ ਸਿੰਘ ਅਤੇ ਏਐੱਨਐੱਮ ਸੋਨੀ ਕੌਰ ਵੱਲੋਂ ਪਿੰਡ ਵਾਸੀਆਂ ਨੂੰ ਤੰਬਾਕਨੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਆਸ਼ਾ ਵਰਕਰ ਵੀ ਮੌਜੂਦ ਸਨ।