- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਦੇ ਧੂੰਏਂ ਨੇ ਜਨ-ਜੀਵਨ ਕੀਤਾ ਪ੍ਰਭਾਵਿਤ, ਸੜਕੀ ਹਾਦਸਿਆਂ ’ਚ ਹੋਇਆ ਵਾਧਾ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ,
ਬਰਨਾਲਾ : ਪਰਾਲੀ ਦੇ ਧੂੰਏਂ ਕਾਰਨ ਹਵਾ ਪ੍ਰਦੂਸ਼ਿਤ, ਸਾਹ ਦੇ ਮਰੀਜ਼ਾਂ ਤੇ ਰਾਹਗੀਰਾਂ ਦੀਆਂ ਵਧੀਆਂ ਮੁਸ਼ਕਲਾਂ ਸਰਦੀਆਂ ਦੀ ਆਮਦ ਦੇ ਨਾਲ ਹੀ ਪੰਜਾਬ ’ਚ ਪਰਾਲੀ ਸਾੜਨ ਦੀ ਸਮੱਸਿਆ ਇੱਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਗਈ ਹੈ। ਖੇਤਾਂ ’ਚ ਸਾੜੀ ਜਾ ਰਹੀ ਪਰਾਲੀ ਦਾ ਧੂੰਆਂ ਹੁਣ ਲੋਕਾਂ ਦੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਿਹਾ ਹੈ। ਹਵਾ ਪ੍ਰਦੂਸ਼ਿਤ ਹੋਣ ਕਾਰਨ ਜਿੱਥੇ ਸਾਹ, ਦਮੇ ਅਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ, ਉੱਥੇ ਹੀ ਸੜਕਾਂ ’ਤੇ ਧੂੰਏਂ ਅਤੇ ਧੁੰਦ ਕਾਰਨ ਦਿੱਖ ਘਟਣ ਨਾਲ ਸੜਕੀ ਹਾਦਸਿਆਂ ਦਾ ਖ਼ਤਰਾ ਵੀ ਵਧ ਗਿਆ ਹੈ। ਸਵੇਰੇ ਅਤੇ ਸ਼ਾਮ ਵੇਲੇ ਸੜਕਾਂ ’ਤੇ ਸਫ਼ਰ ਕਰਨਾ ਲੋਕਾਂ ਲਈ ਚੁਣੌਤੀ ਬਣਦਾ ਜਾ ਰਿਹਾ ਹੈ। ਪੇਸ ਹਨ ਕੁੱਝ ਸਖਤਸੀਆਂ ਦੇ ਵਿਚਾਰ:
: ਪਰਾਲੀ ਪ੍ਰਬੰਧਨ ਲਈ ਸਰਕਾਰ ਦੇਵੇ ਢੁੱਕਵੇਂ ਪ੍ਰਬੰਧ: ਦੀਪਕ ਸੋਨੀ
: ਕਲੋਨਾਇਜਰ ਦੀਪਕ ਸੋਨੀ ਨੇ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਹਰ ਸਾਲ ਕਿਸਾਨਾਂ ਲਈ ਵੱਡੀ ਚੁਣੌਤੀ ਬਣ ਜਾਂਦਾ ਹੈ। ਕਿਸਾਨਾਂ ਨੂੰ ਪਤਾ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਤੇ ਇਸ ਦਾ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ, ਪਰ ਕਈ ਵਾਰ ਮਜਬੂਰੀਆਂ ਕਾਰਨ ਕਿਸਾਨ ਇਸ ਨੂੰ ਅੱਗ ਲਗਾਉਣ ਲਈ ਮਜਬੂਰ ਹੋ ਜਾਂਦੇ ਹਨ। ਖੇਤਾਂ ’ਚੋਂ ਪਰਾਲੀ ਨੂੰ ਹਟਾਉਣ ਲਈ ਮਸ਼ੀਨਰੀ, ਮਜ਼ਦੂਰੀ ਅਤੇ ਸਮੇਂ ਦੀ ਲੋੜ ਹੁੰਦੀ ਹੈ। ਛੋਟੇ ਕਿਸਾਨਾਂ ਲਈ ਇਹ ਖਰਚਾ ਚੁੱਕਣਾ ਆਸਾਨ ਨਹੀਂ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਮੁਫ਼ਤ ਜਾਂ ਸਸਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ। ਕਿਸਾਨ ਤੇ ਸਰਕਾਰ ਮਿਲ ਕੇ ਇਸ ਸਮੱਸਿਆ ਦਾ ਹੱਲ ਕੱਢਣ ਤਾਂ ਜੋ ਖੇਤੀਬਾੜੀ ਵੀ ਬਚੇ ਅਤੇ ਵਾਤਾਵਰਨ ਵੀ ਸਾਫ਼ ਰਹੇ।
: ਧੂੰਏਂ ਕਾਰਨ ਸਾਹ ਅਤੇ ਦਮੇ ਦੇ ਮਰੀਜ਼ਾਂ ਦੀਆਂ ਵਧੀਆਂ ਮੁਸ਼ਕਲਾਂ: ਡਾ. ਰੁਪੇਸ਼ ਸਿੰਗਲਾ
: ਡਾ. ਰੁਪੇਸ਼ ਸਿੰਗਲਾ ਨੇ ਕਿਹਾ ਕਿ ਪਰਾਲੀ ਸਾੜਨ ਕਾਰਨ ਪੈਦਾ ਹੋਣ ਵਾਲਾ ਧੂੰਆਂ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ ਹੈ। ਇਨ੍ਹਾਂ ਦਿਨਾਂ ’ਚ ਹਵਾ ਦੀ ਗੁਣਵੱਤਾ ਖਰਾਬ ਹੋਣ ਕਾਰਨ ਸਾਹ ਦੇ ਮਰੀਜ਼ਾਂ, ਦਮੇ ਤੋਂ ਪੀੜਤ ਲੋਕਾਂ, ਬਜ਼ੁਰਗਾਂ ਤੇ ਬੱਚਿਆਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਧੂੰਏਂ ’ਚ ਮੌਜੂਦ ਬਰੀਕ ਕਣ ਸਾਹ ਰਾਹੀਂ ਸਰੀਰ ਅੰਦਰ ਦਾਖਲ ਹੋ ਕੇ ਸਾਹ ਪ੍ਰਣਾਲੀ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਕਾਰਨ ਖੰਘ, ਗਲੇ ’ਚ ਖਰਾਸ਼, ਅੱਖਾਂ ਵਿੱਚ ਜਲਣ, ਸਾਹ ਲੈਣ ਵਿੱਚ ਤਕਲੀਫ਼ ਅਤੇ ਦਮੇ ਦੇ ਦੌਰੇ ਵਰਗੀਆਂ ਸਮੱਸਿਆਵਾਂ ਵਧ ਸਕਦੀਆਂ ਹਨ। ਸਾਹ ਲੈਣ ਵਿੱਚ ਤਕਲੀਫ਼ ਹੋਣ ’ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ।
: ਧੂੰਏਂ ਕਾਰਨ ਘਟਦੀ ਦਿੱਖ ਬਣ ਰਹੀ ਹਾਦਸਿਆਂ ਦਾ ਕਾਰਨ: ਸਸੀਕਾਂਤ ਚੋਪੜਾ
: ਕਲੋਨਾਇਜਰ ਸਸੀਕਾਂਤ ਚੋਪੜਾ ਨੇ ਕਿਹਾ ਕਿ ਪਰਾਲੀ ਦੇ ਧੂੰਏਂ ਤੇ ਵਾਤਾਵਰਨ ’ਚ ਫੈਲੀ ਧੁੰਦ ਕਾਰਨ ਸੜਕਾਂ ’ਤੇ ਵਾਹਨ ਚਲਾਉਣਾ ਖਤਰਨਾਕ ਹੋ ਜਾਂਦਾ ਹੈ। ਜਦੋਂ ਖੇਤਾਂ ’ਚ ਪਰਾਲੀ ਸਾੜੀ ਜਾਂਦੀ ਹੈ ਤਾਂ ਇਸ ਦਾ ਧੂੰਆਂ ਸੜਕਾਂ ਤੱਕ ਪਹੁੰਚ ਜਾਂਦਾ ਹੈ। ਕਈ ਥਾਵਾਂ ’ਤੇ ਧੂੰਏਂ ਤੇ ਧੁੰਦ ਦਾ ਅਜਿਹਾ ਮਿਸ਼ਰਣ ਬਣ ਜਾਂਦਾ ਹੈ ਕਿ ਕੁਝ ਮੀਟਰ ਦੂਰ ਤੱਕ ਵੀ ਸਾਫ਼ ਦਿਖਾਈ ਨਹੀਂ ਦਿੰਦਾ। ਅਜਿਹੇ ਹਾਲਾਤ ਵਿੱਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਹਾਦਸਿਆਂ ਨੂੰ ਸੱਦਾ ਦੇਣ ਦੇ ਬਰਾਬਰ ਹੈ। ਕਾਰਾਂ, ਬੱਸਾਂ, ਟਰੱਕਾਂ, ਟਰੈਕਟਰਾਂ ਅਤੇ ਦੋਪਹੀਆ ਵਾਹਨਾਂ ਦੇ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਲੋਕਾਂ ਦੀ ਜਾਨ ਬਚਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨੀ ਅਤੇ ਪਰਾਲੀ ਸਾੜਨ ਨੂੰ ਰੋਕਣਾ ਦੋਵੇਂ ਬਹੁਤ ਜ਼ਰੂਰੀ ਹਨ।
: ਸਾਫ਼ ਹਵਾ ਲਈ ਸਮਾਜ ਦੇ ਹਰ ਵਰਗ ਨੂੰ ਆਉਣਾ ਪਵੇਗਾ ਅੱਗੇ: ਜੋਸੀ ਗੋਇਲ
:ਕਾਲੋਨਾਈਜ਼ਰ ਜੋਸੀ ਗੋਇਲ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਸਿਰਫ਼ ਕਿਸਾਨਾਂ ਜਾਂ ਸਰਕਾਰ ਦੀ ਸਮੱਸਿਆ ਨਹੀਂ, ਸਗੋਂ ਇਹ ਸਮੁੱਚੇ ਸਮਾਜ ਨਾਲ ਜੁੜਿਆ ਗੰਭੀਰ ਮੁੱਦਾ ਹੈ। ਹਵਾ ਪ੍ਰਦੂਸ਼ਣ ਦਾ ਅਸਰ ਕਿਸੇ ਇੱਕ ਪਿੰਡ ਜਾਂ ਸ਼ਹਿਰ ਤੱਕ ਸੀਮਤ ਨਹੀਂ ਰਹਿੰਦਾ। ਖੇਤਾਂ ’ਚ ਵਾਤਾਵਰਨ ਪ੍ਰੇਮੀ ਦਾ ਪੱਖ– ਸਾਫ਼ ਹਵਾ ਲਈ ਸਮਾਜ ਦੇ ਹਰ ਵਰਗ ਨੂੰ ਆਉਣਾ ਪਵੇਗਾ ਅੱਗੇ ਪਰਾਲੀ ਸਾੜਨ ਦੀ ਸਮੱਸਿਆ ਸਿਰਫ਼ ਕਿਸਾਨਾਂ ਜਾਂ ਸਰਕਾਰ ਦੀ ਸਮੱਸਿਆ ਨਹੀਂ, ਸਗੋਂ ਇਹ ਸਮੁੱਚੇ ਸਮਾਜ ਨਾਲ ਜੁੜਿਆ ਗੰਭੀਰ ਮੁੱਦਾ ਹੈ। ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਸਾਫ਼ ਹਵਾ ਹਰ ਮਨੁੱਖ ਦਾ ਬੁਨਿਆਦੀ ਹੱਕ ਹੈ। ਇਸ ਲਈ ਕਿਸਾਨਾਂ, ਸਮਾਜ ਸੇਵੀ ਸੰਸਥਾਵਾਂ, ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ