ਜ਼ਿਲ੍ਹੇ ’ਚੋਂ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਜ਼ਿਲ੍ਹੇ ’ਚੋਂ ਟੋਪ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Wed, 13 May 2026 06:26 PM (IST)
Updated Date: Wed, 13 May 2026 06:27 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਸਰਪ੍ਰਸਤ ਸੰਤ ਬਾਬਾ ਚਰਨਪੁਰੀ ਤੇ ਐਮ ਡੀ ਕਰਮਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦਾ ਸ਼ੈਸ਼ਨ 2025-26 ਦਾ ਦਸਵੀਂ ਜਮਾਤ ਦਾ ਬੋਰਡ ਦਾ ਨਤੀਜਾ ਸੌ ਫ਼ੀਸਦੀ ਰਿਹਾ। ਬਰਨਾਲੇ ਜ਼ਿਲ੍ਹੇ ਦੇ ਕੁੱਲ 10 ਵਿਦਿਆਰਥੀ ਟਾਪਰ ਹਨ, ਜਿਨ੍ਹਾਂ ’ਚੋਂ 4 ਲੌਂਗਪੁਰੀ ਆਦਰਸ਼ ਸਕੂਲ ਦੇ ਹਨ। ਰਾਜਵੀਰ ਕੌਰ ਪੁੱਤਰੀ ਗੁਰਦੀਪ ਸਿੰਘ ਪਿੰਡ ਬੁਰਜ ਢਿੱਲਵਾਂ ਨੇ 95.54% (621/650) ਅੰਕ ਪ੍ਰਾਪਤ ਕਰ ਕੇ ਪਹਿਲਾ, ਮਨਹਰਜੋਤ ਕੌਰ ਪੁੱਤਰੀ ਕਿਰਪਾਲ ਸਿੰਘ ਪਿੰਡ ਪੱਖੋ ਕਲਾਂ ਨੇ 95.23% (619/650) ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਤੇ ਰਮਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਪਿੰਡ ਰੂੜੇਕੇ ਕਲਾਂ ਕਲਾਂ ਅਤੇ ਵਰਿੰਦਰਪ੍ਰੀਤ ਕੌਰ ਪੁੱਤਰੀ ਮਨਦੀਪ ਸਿੰਘ ਰੂੜੇਕੇ ਕਲਾਂ ਨੇ 95.08% (618/650) ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ। ਸਕੂਲ ਪਹੁੰਚਣ ’ਤੇ ਇਨ੍ਹਾਂ ਵਿਦਿਆਰਥੀਆਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ ਤੇ ਮੂੰਹ ਮਿੱਠਾ ਕਰਵਾਇਆ ਗਿਆ। ਪ੍ਰਧਾਨ ਸੰਤ ਬਾਬਾ ਚਰਨਪੁਰੀ, ਐੱਮਡੀ ਕਰਮਜੀਤ ਕੌਰ, ਸਮੁੱਚੀ ਮੈਨੇਜਿੰਗ ਕਮੇਟੀ ਤੇ ਸੰਸਥਾ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਇਹ ਸਾਡੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਬੱਚਿਆਂ ਨੇ 90% ਤੋਂ ਉੱਪਰ ਨੰਬਰ ਹਾਸਿਲ ਕਰਕੇ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਸਾਰੇ ਬੱਚਿਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਸਮੂਹ ਸਟਾਫ, ਵਿਦਿਆਰਥੀ ਤੇ ਮਾਪੇ ਆਦਿ ਮੌਜੂਦ ਸਨ।