ਸਟਾਫ ਰਿਪੋਰਟਰ, ਬਰਨਾਲਾ : ਕਸਬਾ ਧਨੌਲਾ ਦੇ ਨੇੜਲੇ ਪਿੰਡ ਬਡਬਰ ਵਿਖੇ ਇਕ ਕਿਸਾਨ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈਕੇ ਚੱਲ ਰਹੇ ਰੌਲੇ ਤੋਂ ਤੰਗ ਆ ਕੇ ਜ਼ਹਿਰੀਲਾ ਪਦਾਰਥ ਨਿਗਲਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਧਨੌਲਾ ਦੇ ਮੁਖੀ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ 55 ਸਾਲਾਂ ਕਿਸਾਨ ਬਲਵਿੰਦਰ ਸਿੰਘ ਪੁੱਤਰ ਤੇਜ਼ਾ ਸਿੰਘ ਦਾ ਪੈਸਿਆਂ ਦੇ ਲੈਣ-ਦੇਣ ਨੂੰ ਲੈਕੇ ਆੜ੍ਹਤੀ ਸੋਮਨਾਥ ਨਾਲ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਬਲਵਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਮਿ੍ਤਕ ਬਲਵਿੰਦਰ ਸਿੰਘ ਦੇ ਪੁੱਤਰ ਗੁਰਪ੍ਰਰੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਆੜ੍ਹਤੀ ਸੋਮਨਾਥ ਖ਼ਲਿਾਫ਼ ਮਾਮਲਾ ਦਰਜ਼ ਕਰ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਓਧਰ ਇਸ ਮਾਮਲੇ ਸਬੰਧੀ ਸੋਮਨਾਥ ਸੋਮਨਾਥ ਦੇ ਪਰਿਵਾਰ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਸਨੂੰ ਜਾਣਬੂਝ ਕੇ ਫਸਾਇਆ ਜਾ ਰਿਹਾ ਹੈ। ਇਸ ਮਾਮਲੇ ਦੀ ਨਿਰਪੱਖ ਪੜਤਾਲ ਹੋਣੀ ਚਾਹੀਦੀ ਹੈ।