- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰ ਦੀ ਹਾਜ਼ਰੀ ’ਚ ਸੋਸ਼ਲ ਮੀਡੀਆ 'ਤੇ ਉਸ ਦੀ ਇੱਕ ਵੀਡੀਓ ਦੇਖਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਗੁਰਇਕਪ੍ਰੀਤ ਸਿੰਘ ਵੱਲੋਂ ਨਿੱਕੀ ਉਮਰੇ ਕੀਤੇ ਮਹਾਨ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਗੁਰਇਕਪ੍ਰੀਤ ਨੇ ਵਿਦੇਸ਼ ’ਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਲਾਗੂ ਕਰਵਾਉਣ ਦਾ ਬਿੱਲ ਪਾਸ ਕਰਵਾ ਕੇ ਸਮੁੱਚੇ ਪੰਜਾਬ ਤੇ ਪੰਜਾਬੀਅਤ ਦਾ ਮਾਣ ਵਧਾਇਆ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲੇ ਦੇ ਪੋਤੇ ਗੁਰਸਿੱਖ ਭਾਈ ਗੁਰਇਕਪ੍ਰੀਤ ਸਿੰਘ ਦੀ ਭਰ ਜਵਾਨੀ ’ਚ ਹੋਈ ਅਚਾਨਕ ਮੌਤ 'ਤੇ ਸੋਮਵਾਰ ਸ਼ਾਮ ਨੂੰ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ। ਦੁੱਖ ਪ੍ਰਗਟਾਉਂਦਿਆਂ ਸੁਖਬੀਰ ਸਿੰਘ ਬਾਦਲ ਨੇ ਭਾਈ ਗੁਰਇਕਪ੍ਰੀਤ ਸਿੰਘ ਦੇ ਪਿਤਾ ਗੁਰਪ੍ਰੀਤ ਸਿੰਘ ਅਤੇ ਚਾਚਾ ਮਹੰਤ ਰਣਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰਇਕਪ੍ਰੀਤ ਸਿੰਘ ਵੱਲੋਂ ਛੋਟੀ ਉਮਰ ’ਚ ਵਿਦੇਸ਼ਾਂ ਅੰਦਰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਵੱਡੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।
ਪਰਿਵਾਰ ਦੀ ਹਾਜ਼ਰੀ ’ਚ ਸੋਸ਼ਲ ਮੀਡੀਆ 'ਤੇ ਉਸ ਦੀ ਇੱਕ ਵੀਡੀਓ ਦੇਖਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਗੁਰਇਕਪ੍ਰੀਤ ਸਿੰਘ ਵੱਲੋਂ ਨਿੱਕੀ ਉਮਰੇ ਕੀਤੇ ਮਹਾਨ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਗੁਰਇਕਪ੍ਰੀਤ ਨੇ ਵਿਦੇਸ਼ ’ਚ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਲਾਗੂ ਕਰਵਾਉਣ ਦਾ ਬਿੱਲ ਪਾਸ ਕਰਵਾ ਕੇ ਸਮੁੱਚੇ ਪੰਜਾਬ ਤੇ ਪੰਜਾਬੀਅਤ ਦਾ ਮਾਣ ਵਧਾਇਆ ਹੈ। ਸੰਤ ਗੰਡਾ ਸਿੰਘ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ’ਚ ਸ਼ਰੀਕ ਹੁੰਦਿਆਂ ਉਨ੍ਹਾਂ ਨੇ ਇਸ ਨੌਜਵਾਨ ਗੁਰਸਿੱਖ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੰਤ ਬਲਵੀਰ ਸਿੰਘ ਘੁੰਨਸ, ਸਾਬਕਾ ਸੰਸਦੀ ਸਕੱਤਰ ਤੇ ਐੱਸਜੀਪੀਸੀ ਮੈਂਬਰ, ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜ਼ਿਲ੍ਹਾ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ, ਸੰਜੀਵ ਸ਼ੋਰੀ , ਸਾਬਕਾ ਪ੍ਰਧਾਨ, ਨਗਰ ਕੌਂਸਲ ਬਰਨਾਲਾ, ਰੁਪਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ, ਜ਼ਿਲ੍ਹਾ ਯੋਜਨਾ ਬੋਰਡ, ਤਰਲੋਚਨ ਬਾਂਸਲ, ਸਾਬਕਾ ਪ੍ਰਧਾਨ, ਨਗਰ ਕੌਂਸਲ ਤਪਾ, ਸੁਰਜੀਤ ਸਿੰਘ ਠੀਕਰੀਵਾਲ, ਮੈਨੇਜਰ, ਗੁਰਦੁਆਰਾ ਬਾਬਾ ਗਾਂਧਾ ਸਿੰਘ, ਬਰਨਾਲਾ, ਗੁਰਮੀਤ ਸਿੰਘ ਮੀਤਾ ਠੇਕੇਦਾਰ,ਐਡਵੋਕੇਟ ਸਤਨਾਮ ਸਿੰਘ ਰਾਹੀ, ਰਵਿੰਦਰਜੀਤ ਸਿੰਘ ਬਿੰਦੀ, ਕਪਿਲ ਮਿੱਤਲ, ਵਰੁਣ ਭਾਰਤੀ, ਹਰਪ੍ਰੀਤ ਸਿੰਘ ਗਿੱਲ,ਰਕੇਸ਼ ਗੁਪਤਾ ਬਰਨਾਲਾ ਸਕੂਲ ਐਸੋਸੀਏਸ਼ਨ ਦੇ ਸਮੁੱਚੇ ਅਹੁਦੇਦਾਰਾਂ ਨੇ ਮਹੰਤ ਰਣਪ੍ਰੀਤ ਸਿੰਘ ਨਾਲ ਵੀ ਗਹਿਰਾ ਦੁੱਖ ਸਾਂਝਾ ਕੀਤਾ।