ਸੁਰਿੰਦਰ ਗੋਇਲ, ਸ਼ਹਿਣਾ : ਇਲਾਕੇ ਦੀ ਮੰਨੀ-ਪ੍ਰਮੰਨੀ ਵਿੱਦਿਅਕ ਸੰਸਥਾ ਆਰਪੀ ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਸੋਮਵਾਰ ਨੂੰ ਸਕੂਲ ਖੁੱਲ੍ਹਣ ’ਤੇ ਮੈਡਮ ਸੁਨੀਤਾ ਰਾਜ ਪਤਨੀ ਰਾਜ ਕੁਮਾਰ ਸੇਵਾ ਮੁਕਤ ਸਿਵਲ ਸਰਜਨ ਨੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਤੋਂ ਸੇਵਾ ਮੁਕਤ ਹੋਣ ਤੋਂ ਬਾਅਦ ਆਰਪੀ ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਬਤੌਰ ਪ੍ਰਿੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ। ਪ੍ਰਿੰਸੀਪਲ ਸੁਨੀਤਾ ਰਾਜ ਇਲਾਕੇ ’ਚ ਯੋਗ ਪ੍ਰਿੰਸੀਪਲ ਤੇ ਵਿਲੱਖਣ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਹਨ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਪਿਛਲੇ 27 ਸਾਲ ਤੋਂ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ’ਚ ਆਪਣੀਆਂ ਸੇਵਾਵਾਂ ਨਿਭਾਈਆਂ ਜਿਸ ਸਦਕਾ ਉੱਥੇ ਵਿਦਿਆਰਥੀਆਂ ਨੇ ਕੌਮੀ ਪੱਧਰ ਤੱਕ ਆਪਣਾ ਨਾਂ ਚਮਕਾਇਆ ਹੈ। ਹੁਣ ਉਹ ਆਰਪੀ ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਆਪਣੀ ਯੋਗਤਾ ਤੇ ਤਜਰਬੇ ਦੇ ਆਧਾਰ ’ਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਚ ਪੱਧਰ ਤਕ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਇਸ ਸਮੇਂ ਸੰਸਥਾ ਦੇ ਚੇਅਰਮੈਨ ਪਵਨ ਕੁਮਾਰ ਧੀਰ ਨੈਸ਼ਨਲ ਐਵਾਰਡੀ ਤੇ ਸਕੂਲ ਦੀ ਚੇਅਰਪਰਸਨ ਉਰਮਿਲਾ ਧੀਰ ਦੀ ਅਗਵਾਈ ਹੇਠ ਸਮੂਹ ਸਟਾਫ ਨੇ ਪ੍ਰਿੰਸੀਪਲ ਸੁਨੀਤਾ ਰਾਜ ਨੂੰ ਗੁਲਦਸਤਾ ਭੇਟ ਕਰ ਕੇ ਜੀ ਆਇਆਂ ਕਿਹਾ। ਇਸ ਉਪਰੰਤ ਚੇਅਰਮੈਨ ਪਵਨ ਧੀਰ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ-ਇਕ ਮਕਸਦ ਇਲਾਕੇ ਦੇ ਵਿਦਿਆਰਥੀਆਂ ਨੂੰ ਸਸਤੀ ਤੇ ਉੱਚ ਪੱਧਰੀ ਕੁਆਲਟੀ ਦੀ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਅਤੇ ਸੂਬੇ ਤੇ ਦੇਸ਼ ਦੀ ਤਰੱਕੀ ’ਚ ਆਪਣਾ ਯੋਗਦਾਨ ਪਾਉਣਾ ਹੈ। ਇਸ ਮੌਕੇ ਆਰਪੀ ਇੰਟਰਨੈਸ਼ਨਲ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

Posted By: Seema Anand