ਝਿੰਜਰ ਅੱਜ ਜ਼ਿਲ੍ਹਾ ਪੱਧਰੀ ਯੂਥ ਵਿੰਗ ਦੀ ਮੀਟਿੰਗ ਨੂੰ ਕਰਨਗੇ ਸੰਬੋਧਨ
ਸੁਰਬਜੀਤ ਸਿੰਘ ਝਿੰਜਰ ਬਰਨਾਲਾ ’ਚ ਅੱਜ ਜਿਲ੍ਹਾ ਪੱਧਰੀ ਯੂਥ ਵਿੰਗ ਦੀ ਮੀਟਿੰਗ ਨੂੰ ਕਰਨਗੇ ਸੰਬੋਧਨ
Publish Date: Wed, 11 Mar 2026 07:13 PM (IST)
Updated Date: Wed, 11 Mar 2026 07:15 PM (IST)

- ਯੂਥ ਵਿੰਗ ਦੀ ਮੀਟਿੰਗ ’ਚ ਸੈਂਕੜੇ ਨੌਜਵਾਨ ਕਰਨਗੇ ਸ਼ਮੂਲੀਅਤ : ਢਿੱਲਵਾਂ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਬਰਨਾਲਾ ਵੀਰਵਾਰ ਨੂੰ ਬਰਨਾਲਾ ਵਿਖੇ ਪੁੱਜ ਕੇ ਪਾਰਟੀ ਦੀ ਇਕਜੁਟਤਾ ਤੇ ਜਥੇਬੰਦੀ ਦੀ ਚੋਣ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਰਣਦੀਪ ਸਿੰਘ ਢਿੱਲਵਾਂ, ਅਮਨਿੰਦਰ ਸਿੰਘ ਗੋਲਡੀ, ਸੁਖਪਾਲ ਸਿੰਘ ਸਮਰਾ, ਅਵਤਾਰ ਸਿੰਘ ਜਾਗਲ, ਕੁਲਦੀਪ ਸਿੰਘ, ਜਗਰਾਜ ਸਿੰਘ, ਬੰਟੀ ਜਵੰਧਾ ਤੇ ਸੁਰਜੀਤ ਸਿੰਘ ਮੈਨੇਜਰ ਨੇ ਦੱਸਿਆ ਕਿ ਵੀਰਵਾਰ ਨੂੰ ਦੁਪਹਿਰ 2:00 ਵਜੇ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਸਾਹਿਬ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਜ਼ਿਲ੍ਹਾ ਪੱਧਰੀ ਮੀਟਿੰਗ ’ਚ ਪੁੱਜ ਕੇ ਯੂਥ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਆਉਣ ਵਾਲੀਆਂ ਚੋਣਾਂ ਸਬੰਧੀ ਸੁਚੇਤ ਕੀਤਾ ਜਾਵੇਗਾ ਤੇ ਪਾਰਟੀ ਦੀ ਚੜ੍ਹਤ ਲਈ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਵੀਂ ਯੂਥ ਜਥੇਬੰਦੀ ਦੀ ਚੋਣ ਲਈ ਵੀ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਵੱਲੋਂ 15 ਮਾਰਚ ਦੀ ਪਿੰਡ ਤਾਜੋਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋ ਰਹੀ ਵਿਸ਼ਾਲ ਰੈਲੀ ’ਚ ਪੁੱਜ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਵੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਜ਼ਿਲ੍ਹਾ ਪੱਧਰੀ ਮੀਟਿੰਗ ’ਚ ਹਲਕਾ ਭਦੌੜ ਤੋਂ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਬਰਨਾਲਾ ਤੋਂ ਕੁਲਵੰਤ ਸਿੰਘ ਕੀਤੂ ਤੇ ਮਹਿਲ ਕਲਾਂ ਤੋਂ ਨਾਥ ਸਿੰਘ ਹਮੀਦੀ ਵੀ ਆਪਣੇ ਵਰਕਰਾਂ ਸਮੇਂ ਪੁੱਜਣਗੇ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ 500 ਦੇ ਕਰੀਬ ਯੂਥ ਆਗੂ ਤੇ ਵਰਕਰ ਪੁੱਜਣਗੇ। ਮੀਟਿੰਗ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਉਨ੍ਹਾਂ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਆਗੂਆਂ ਤੇ ਵਰਕਰਾਂ ਨੂੰ ਇਸ ਮੀਟਿੰਗ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।