ਮਹਾਨ ਗੁਰਮਤਿ ਸਮਾਗਮ ਅੱਜ
ਮਹਾਨ ਗੁਰਮਤਿ ਸਮਾਗਮ ਅੱਜ
Publish Date: Wed, 18 Mar 2026 05:19 PM (IST)
Updated Date: Wed, 18 Mar 2026 05:22 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਸੰਪ੍ਰਦਾਇ ਬੰਗਾ ਮਸਤੂਆਣਾ ਦੇ ਸ੍ਰੀ ਮਹੰਤ ਬਾਬਾ ਜਗਤ ਸਿੰਘ ਦੀ ਯਾਦ ’ਚ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੌਵੀਂ ਧਨੌਲਾ ’ਚ 19 ਮਾਰਚ ਵੀਰਵਾਰ ਨੂੰ ਕਰਵਾਏ ਜਾਣਗੇ। ਇਹ ਜਾਣਕਾਰੀ ਇਸ ਸਥਾਨ ਦੇ ਮੁੱਖ ਸੇਵਾਦਾਰ ਤੇ ਸਾਬਕਾ ਅੰਤਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸੰਤ ਟੇਕ ਸਿੰਘ ਧਨੌਲਾ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਹਾਜਰ ਹੋਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10:00 ਵਜੇ ਪਾਏ ਜਾਣਗੇ, ਉਸ ਉਪਰੰਤ ਕੀਰਤਨ ਦਰਬਾਰ ਹੋਵੇਗਾ। ਇਸ ਮੌਕੇ ਬਾਬਾ ਟੇਕ ਸਿੰਘ ਧਨੌਲਾ, ਜਥੇਦਾਰ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਮਹੰਤ ਸੰਪ੍ਰਦਾਇ ਬੁੰਗਾ ਮਸਤੂਆਣਾ ਖੁਦ ਵੀ ਇਸ ਸਮਾਗਮ ’ਚ ਸ਼ਮੂਲੀਅਤ ਕਰਨਗੇ।