- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਬੰਦੀਸ਼ੁਦਾ ਗੋਲੀਆਂ ਸਣੇ ਤਪਾ ਸਿਟੀ ਪੁਲਿਸ ਵਲੋਂ 2 ਕਾਬੂ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 57 ਪਾਬੰਦੀਸ਼ੁਦਾ ਗੋਲ਼ੀਆਂ ਸਣੇ 2 ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ’ਚ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਤਾਜੋ ਕੈਂਚੀਆ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖਬਰ ਖਾਸ ਨੇ ਗੁਪਤ ਸੂਚਨਾ ਦਿੱਤੀ ਕਿ ਗੁਰਸੇਵਕ ਸਿੰਘ ਉਰਫ ਪੀਚੀ ਤੇ ਸੋਨੂੰ ਸਿੰਘ ਉਰਫ ਸੋਨੀ ਵਾਸੀਆਨ ਨੇੜੇ ਛੱਤੀ ਖੂਹੀ ਤਪਾ ਜੋ ਬਾਹਰੋਂ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਤਪਾ ਸਹਿਰ ਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫਿਰ ਕੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਗੋਲੀਆਂ ਵੇਚਣ ਦੀ ਤਾਂਘ ਵਿਚ ਅਨਾਜ ਮੰਡੀ, ਤਾਜੋਕੇ ਰੋਡ ਤਪਾ ਵਿਖੇ ਪੈਦਲ ਫਿਰਦੇ ਵੇਖੇ ਗਏ ਹਨ। ਜੇਕਰ ਅਨਾਜ ਮੰਡੀ ਤਾਜੋ ਰੋਡ ਤਪਾ ਵਿਖੇ ਛਾਪੇਮਾਰੀ ਕੀਤੀ ਜਾਵੇ ਤਾਂ ਦੋਸ਼ੀ ਕਾਬੂ ਕੀਤੇ ਜਾ ਸਕਦੇ ਹਨ। ਪੁਲਿਸ ਨੇ ਤੁਰੰਤ ਛਾਪੇਮਾਰੀ ਕਰਕੇ ਦੋਸ਼ੀਆਂ ਨੂੰ 57 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਕਾਬੂ ਕੀਤਾ।ਪੁਲਿਸ ਨੇ ਉਕਤ ਦੋਸ਼ੀਆਂਨ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਸਿਪਾਹੀ ਗੁਰਜੀਤ ਸਿੰਘ ਆਦਿ ਪੁਲਿਸ ਮੁਲਾਜਮ ਮੌਜੂਦ ਸਨ।