ਪੁਲਿਸ ਦਾ ਛਾਪਾ : ਘਰ 'ਚ ਚੱਲ ਰਹੀ ਸੀ ਨਾਜਾਇਜ਼ ਸ਼ਰਾਬ ਦੀ ਭੱਠੀ, ਪਤੀ-ਪਤਨੀ ਕਾਬੂ; ਕੇਸ ਦਰਜ
ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 15 ਲੀਟਰ ਲਾਹਣ ਅਤੇ ਚਾਲੂ ਭੱਠੀ ਸਣੇ ਪਤੀ ਪਤਨੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।
Publish Date: Thu, 29 Oct 2026 03:12 PM (IST)
Updated Date: Thu, 29 Oct 2026 03:13 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ - ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 15 ਲੀਟਰ ਲਾਹਣ ਅਤੇ ਚਾਲੂ ਭੱਠੀ ਸਣੇ ਪਤੀ ਪਤਨੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।
ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਸਿਟੀ ਇੰਚਾਰਜ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੌਲਦਾਰ ਜਸਵੀਰ ਕੌਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਲਕਰਨ ਸਿੰਘ ਪੁੱਤਰ ਲਾਲ ਸਿੰਘ ਅਤੇ ਉਸਦੀ ਪਤਨੀ ਮਨਪ੍ਰੀਤ ਕੌਰ ਵਾਸੀਆਂਨ ਤਪਾ ਆਪਣੇ ਘਰ ਵਿਚ ਸ਼ਰਾਬ ਕਸੀਦ ਕਰਕੇ ਕੱਢਣ ਦੇ ਆਦੀ ਹਨ, ਅਗਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਕਾਮਯਾਬੀ ਮਿਲ ਸਕਦੀ ਹੈ। ਜਿਸ ਤੇ ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਰੇਡ ਕਰਕੇ 15 ਲੀਟਰ ਲਾਹਣ ਅਤੇ ਚਾਲੂ ਭੱਠੀ ਬਰਾਮਦ ਕਰਕੇ ਪਤੀ ਪਤਨੀ ਨੂੰ ਮੌਕੇ ਤੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀਆਂਨ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।