ਪੁਲਿਸ ਨੇ ਆਪ੍ਰੇਸ਼ਨ ਕਾਸੋ ਤਹਿਤ ਚਲਾਈ ਸਰਚ ਮੁਹਿੰਮ
ਡੀ.ਐਸ.ਪੀ ਸਿੱਧੂ ਦੀ ਅਗਵਾਈ 'ਚ ਤਪਾ ਪੁਲਿਸ ਨੇ ਆਪ੍ਰੇਸ਼ਨ ਕਾਸੋ ਤਹਿਤ ਚਲਾਇਆ ਸਰਚ ਅਭਿਆਨ
Publish Date: Wed, 31 Dec 2025 05:33 PM (IST)
Updated Date: Wed, 31 Dec 2025 05:35 PM (IST)

- ਨਵੇਂ ਸਾਲ ਦੀ ਆਮਦ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੀਤੀ ਵਾਹਨਾਂ ਦੀ ਚੈਕਿੰਗ ਦੀਪਕ ਬਾਂਸਲ, ਪੰਜਾਬੀ ਜਾਗਰਣ ਤਪਾ ਮੰਡੀ : ਸੂਬਾ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਮੁਹਿੰਮ ਨੂੰ 100 ਫ਼ੀਸਦੀ ਮੁਕੰਮਲ ਕਰਨ ਲਈ ਆਮ ਲੋਕਾਂ ਦੀ ਮਦਦ ਨਾਲ ਤਸਕਰਾਂ ਖ਼ਿਲਾਫ਼ ਵਿਆਪਕ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਨਵੇਂ ਸਾਲ ਦੀ ਆਮਦ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਤੇ ਆਪ੍ਰੇਸ਼ਨ ਕਾਸੋ ਤਹਿਤ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਦਰਾਜ ਫਾਟਕਾ ਨਜ਼ਦੀਕੀ ਘਰਾਂ ’ਚ ਸਰਚ ਮੁਹਿੰਮ ਚਲਾਈ ਅਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਸਰਚ ਆਪ੍ਰੇਸ਼ਨ ਦੌਰਾਨ ਥਾਣਾ ਮੁਖੀ ਸ਼ਰੀਫ਼ ਖ਼ਾਨ ਅਤੇ ਸਿਟੀ ਇੰਚਾਰਜ ਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਦੌਰਾਨ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਨਸ਼ਿਆਂ ਦੀ ਬਿਮਾਰੀ ਨੂੰ ਜੜ੍ਹ ਤੋਂ ਪੁੱਟਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਸਭ ਤੋਂ ਪਹਿਲਾਂ ਆਪਣੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗਰੂਕ ਕਰੀਏ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਵਿਚ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰ ਕੇ ਨੌਜਵਾਨੀ ਨੂੰ ਬਚਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਤਸਕਰ ਨਸ਼ਾ ਕਰਦਾ ਜਾਂ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਾ ਜਾਵੇ। ਪੁਲਿਸ ਵੱਲੋਂ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ। ਇਸ ਦੌਰਾਨ ਡੀਐੱਸਪੀ ਤਪਾ ਗੁਰਪ੍ਰੀਤ ਸਿੰਘ ਸਿੱਧੂ ਨੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਹੌਲਦਾਰ ਸੰਦੀਪ ਸਿੰਘ, ਹੌਲਦਾਰ ਜਗਦੀਪ ਸਿੰਘ, ਮੁੱਖ ਮੁਨਸ਼ੀ ਜਸਬੀਰ ਕੌਰ,ਹੌਲਦਾਰ ਇਕਬਾਲ ਸਿੰਘ, ਹੌਲਦਾਰ ਗੁਰਜੀਤ ਸਿੰਘ ਆਦਿ ਵੱਡੀ ਗਿਣਤੀ ਚ ਪੁਲਿਸ ਮੁਲਾਜ਼ਮ ਮੌਜੂਦ ਸਨ।