- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਜਦੋਂ ਕੋਈ ਵੀ ਸ਼ਰਧਾਲੂ ਬੜੇ ਹੀ ਅਦਬ,ਨਿਮਰਤਾ, ਸਮਰਪਣ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋਣ ਆਉਂਦਾ ਹੈ, ਤਾਂ ਅਜਿਹੇ ਪਾਵਨ ਅਸਥਾਨ ’ਤੇ ਉਸ ਉੱਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾ ਜੀ ਦੇ ਕੰਪਲੈਕਸ ਅੰਦਰ ਹੋਏ ਹਮਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਨੀ ਥੋੜੀ ਹੈ। ਇੰਨਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵੀ ਸ਼ਰਧਾਲੂ ਬੜੇ ਹੀ ਅਦਬ,ਨਿਮਰਤਾ, ਸਮਰਪਣ ਅਤੇ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਚਰਨਾਂ ਵਿਚ ਨਤਮਸਤਕ ਹੋਣ ਆਉਂਦਾ ਹੈ, ਤਾਂ ਅਜਿਹੇ ਪਾਵਨ ਅਸਥਾਨ ’ਤੇ ਉਸ ਉੱਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਸ. ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਿੱਥੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਤੇ ਪ੍ਰਬੰਧਕਾਂ ਵੱਲੋਂ ਅੱਜ ਸਵੇਰੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਬਖ਼ਸ਼ਿਆ ਗਿਆ, ਪਰੰਤੂ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਉਨ੍ਹਾਂ ਉੱਤੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿਚ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ। ਉਹਨਾਂ ਮਹਾਰਾਸ਼ਟਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਹੋ ਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਵਿਅਕਤੀ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।