ਗੈਰ-ਵਿੱਦਿਅਕ ਡਿਊਟੀਆਂ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਦਾ ਪ੍ਰਦਰਸ਼ਨ ਗੈਰ-ਵਿੱਦਿਅਕ ਡਿਊਟੀਆਂ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਦਾ ਪ੍ਰਦਰਸ਼ਨ
Publish Date: Thu, 10 Sep 2026 06:15 PM (IST)
Updated Date: Fri, 11 Sep 2026 04:05 AM (IST)
: ਮੰਗਾਂ ਸਬੰਧੀ ਜੀਏਟੂ ਡੀਸੀ ਨੂੰ ਸੌਂਪਿਆ ਮੰਗ ਪੱਤਰ ਕੈਪਸ਼ਨ: ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰਦ ਹੋਏ ਅਧਿਆਪਕ। ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਅਧਿਆਪਕਾਂ ਤੋਂ ਕਰਵਾਈਆਂ ਜਾ ਰਹੀਆਂ ਗੈਰ-ਵਿੱਦਿਅਕ ਡਿਊਟੀਆਂ ਦੇ ਵਿਰੋਧ ’ਚ ਸਮੂਹ ਅਧਿਆਪਕ ਜਥੇਬੰਦੀਆਂ ਬਰਨਾਲਾ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਉਪਰੰਤ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਜੀਏ ਟੂ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਅਧਿਆਪਕ ਆਗੂ ਰਾਜੀਵ ਕੁਮਾਰ ਨੇ ਕਿਹਾ ਕਿ ਅਧਿਆਪਕਾਂ ਦਾ ਮੁੱਖ ਕੰਮ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਹੈ, ਪਰ ਉਨ੍ਹਾਂ ਤੋਂ ਵਾਰ-ਵਾਰ ਗੈਰ-ਵਿੱਦਿਅਕ ਕੰਮਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜਿਸ ਕਾਰਨ ਸਕੂਲਾਂ ’ਚ ਸਿੱਖਿਆ ਪ੍ਰਬੰਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਖਾਸ ਤੌਰ ’ਤੇ ਰਾਸ਼ਨ ਕਾਰਡ ਵੈਰੀਫਿਕੇਸ਼ਨ ਸਬੰਧੀ ਲਗਾਈਆਂ ਡਿਊਟੀਆਂ ਰੱਦ ਕਰਨ ਦੀ ਮੰਗ ਕੀਤੀ। ਅਧਿਆਪਕ ਜਥੇਬੰਦੀਆਂ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ 11 ਸਤੰਬਰ ਨੂੰ ਸਵੇਰੇ 10:00 ਵਜੇ ਡਿਪਟੀ ਕਮਿਸ਼ਨਰ ਬਰਨਾਲਾ ਨਾਲ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਮੀਟਿੰਗ ਦੌਰਾਨ ਰਾਸ਼ਨ ਕਾਰਡ ਵੈਰੀਫਿਕੇਸ਼ਨ ਸਮੇਤ ਗੈਰ-ਵਿੱਦਿਅਕ ਡਿਊਟੀਆਂ ਤੋਂ ਅਧਿਆਪਕਾਂ ਨੂੰ ਰਾਹਤ ਦੇਣ ਸਬੰਧੀ ਢੁੱਕਵਾਂ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਅਧਿਆਪਕ ਹਾਜ਼ਰ ਸਨ।