ਬਾਬਾ ਗਾਂਧਾ ਸਿੰਘ ਸਕੂਲ ’ਚ ਅਧਿਆਪਕ-ਮਾਪੇ ਮਿਲਣੀ ਕਰਵਾਈ
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ’ਚ ਅਧਿਆਪਕ ਮਾਪੇ ਮਿਲਣੀ ਕਰਵਾਈ
Publish Date: Wed, 25 Mar 2026 03:56 PM (IST)
Updated Date: Wed, 25 Mar 2026 03:58 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਵਿਖੇ ਸ਼ੈਸ਼ਨ 2025-26 ਦੀ ਸਲਾਨਾ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ। ਜਿਸ ’ਚ ਸਲਾਨਾ ਨਤੀਜੇ ਐਲਾਨੇ ਗਏ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਬਹੁ-ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਬੱਚਿਆਂ ਦਾ ਨਤੀਜਾ ਪ੍ਰਾਪਤ ਕੀਤਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਦਾ ਨਤੀਜਾ 100% ਰਿਹਾ। ਇਸ ਮੌਕੇ ਕਲਾਸਾਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਵੱਲੋਂ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਿਰਦੋਸ਼ ਰਲਹੱਨ ਨੇ ਪਹੁੰਚੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਉਨ੍ਹਾਂ ਇਸ ਨਤੀਜੇ ਦਾ ਸਿਹਰਾ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਸਿਰ ਬੰਨਦਿਆਂ ਕਿਹਾ ਕਿ ਇਹ ਮਾਪਿਆਂ ਤੇ ਅਧਿਆਪਕਾਂ ਦੇ ਸਹਿਯੋਗ ਕਾਰਨ ਹੀ ਸੰਭਵ ਹੋ ਸਕਿਆ ਹੈ ਕਿ ਵਿਦਿਆਰਥੀ ਹਰ ਸਾਲ ਆਪਣੇ ਸਕੂਲ ਨੂੰ ਵਧੀਆ ਨਤੀਜੇ ਦਿੰਦੇ ਹਨ। ਜੂਨੀਅਰ ਵਿੰਗ ਦੇ ਬੱਚਿਆਂ ਲਈ ਵਿਸ਼ੇਸ਼ ਝੂਲਿਆਂ ਅਤੇ ਮਾਪਿਆਂ ਲਈ ਚਾਹ ਦਾ ਪ੍ਰਬੰਧ ਉਚੇਚੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੁੱਚਾ ਅਧਿਆਪਕ ਵਰਗ ਹਾਜ਼ਰ ਸਨ।