- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟੱਕਰ ਇੰਨੀ ਭਿਆਨਕ ਸੀ ਕਿ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬੋਹੜ ਦੇ ਦਰੱਖਤ ਨਾਲ ਜਾ ਟਕਰਾਈ, ਜਦਕਿ ਦੂਜੀ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ ’ਚ ਲੈਂਦੀ ਹੋਈ ਸੜਕ ਤੋਂ ਹੇਠਾਂ ਖੇਤਾਂ ’ਚ ਜਾ ਵੜੀ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਦੀਵਾਲੀ ਦੀਆਂ ਖੁਸ਼ੀਆਂ ਦਰਮਿਆਨ ਬਰਨਾਲਾ-ਮਾਨਸਾ ਮੁੱਖ ਮਾਰਗ ’ਤੇ ਕਸਬਾ ਹੰਡਿਆਇਆ ਵਿਖੇ ਕਾਮਧੇਨੂ ਗਊਸ਼ਾਲਾ ਨੇੜੇ ਦੋ ਕਾਰਾਂ ਦੀ ਆਪਸੀ ਜ਼ਬਰਦਸਤ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਇੱਕ ਮੋਟਰਸਾਈਕਲ ਸਵਾਰ ਵੀ ਕਾਰ ਦੀ ਲਪੇਟ ’ਚ ਆ ਗਿਆ। ਹਾਦਸੇ ’ਚ ਵਾਹਨਾਂ ਦਾ ਕਾਫ਼ੀ ਨੁਕਸਾਨ ਹੋਇਆ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਕ ਕਾਰ ਨੰਬਰ ਪੀ.ਬੀ. 31 ਜੇ.ਡੀ. 2988 ਬਰਨਾਲਾ ਤੋਂ ਮਾਨਸਾ ਵੱਲ ਜਾ ਰਹੀ ਸੀ, ਜਦਕਿ ਦੂਜੀ ਕਾਰ ਧਨੌਲਾ ਲਿੰਕ ਰੋਡ ਤੋਂ ਮਾਨਸਾ ਮੁੱਖ ਮਾਰਗ ਵੱਲ ਆ ਰਹੀ ਸੀ। ਇਸ ਦੌਰਾਨ ਦੋਵਾਂ ਕਾਰਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬੋਹੜ ਦੇ ਦਰੱਖਤ ਨਾਲ ਜਾ ਟਕਰਾਈ, ਜਦਕਿ ਦੂਜੀ ਕਾਰ ਸੜਕ ਕਿਨਾਰੇ ਖੜ੍ਹੇ ਇੱਕ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ ’ਚ ਲੈਂਦੀ ਹੋਈ ਸੜਕ ਤੋਂ ਹੇਠਾਂ ਖੇਤਾਂ ’ਚ ਜਾ ਵੜੀ।
ਦੱਸਿਆ ਜਾ ਰਿਹਾ ਹੈ ਕਿ ਕਾਰ ਨੰਬਰ ਪੀ.ਬੀ. 31 ਜੇ.ਡੀ. 2988 ਦਾ ਡਰਾਈਵਰ ਜ਼ਖ਼ਮੀ ਹਾਲਤ ’ਚ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਦੂਜੀ ਕਾਰ ’ਚ ਸਵਾਰ ਵਿਅਕਤੀ ਅਤੇ ਮੋਟਰਸਾਈਕਲ ਸਵਾਰ ਨੂੰ ਰਾਹਗੀਰਾਂ ਦੀ ਮਦਦ ਨਾਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।
ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਪਛਾਣ ਬਲਵੀਰ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਫਤਿਹਗੜ੍ਹ ਛੰਨਾ ਅਤੇ ਕਾਰ ਸਵਾਰ ਦੀ ਪਛਾਣ ਪੰਮਾ ਸਿੰਘ ਵਾਸੀ ਹੰਡਿਆਇਆ ਵਜੋਂ ਹੋਈ ਹੈ, ਜਦੋਂਕਿ ਫ਼ਰਾਰ ਹੋਏ ਕਾਰ ਸਵਾਰ ਦੀ ਅਜੇ ਪਛਾਣ ਨਹੀਂ ਹੋ ਸਕੀ। ਇਸ ਸਬੰਧੀ ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।