- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਸੁਧਾਰ ਟਰਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਤੇ ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਤੇ ਬਰਨਾਲਾ ਕਲੱਬ ਦੇ ਜਨਰਲ ਸੈਕਟਰੀ ਈਸ਼ਵਿੰਦਰ ਸਿੰਘ ਜੰਡੂ ਨੇ 'ਪੰਜਾਬੀ ਜਾਗਰਣ' ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਕਿਹਾ ਕਿ ਬਰਨਾਲੇ ਨੂੰ ਨਗਰ ਨਿਗਮ ਦਾ ਦਰਜਾ ਦਿਵਾਉਣ ਵਾਲੇ ਸਾਡੇ ਮਹਿਬੂਬ ਨੇਤਾ, ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਸੁਚੱਜੀ ਅਗਵਾਈ ਹੇਠ ਸ਼ਹਿਰ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਬਰਨਾਲਾ ਜ਼ਿਲ੍ਹੇ ਅੰਦਰ ਸੱਤਾਧਾਰੀ 'ਆਮ ਆਦਮੀ ਪਾਰਟੀ' ਦੇ ਆਗੂਆਂ ਨੇ ਸਰਕਾਰ ਵੱਲੋਂ ਕੀਤੇ ਬੇਮਿਸਾਲ ਲੋਕ-ਪੱਖੀ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਪਾਰਟੀ ਦੇ ਜਰਨੈਲਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਰਾਜ 'ਚ ਬਰਨਾਲੇ ਦਾ ਨੁਹਾਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ।
ਨਗਰ ਸੁਧਾਰ ਟਰਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ ਤੇ ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਤੇ ਬਰਨਾਲਾ ਕਲੱਬ ਦੇ ਜਨਰਲ ਸੈਕਟਰੀ ਈਸ਼ਵਿੰਦਰ ਸਿੰਘ ਜੰਡੂ ਨੇ 'ਪੰਜਾਬੀ ਜਾਗਰਣ' ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਕਿਹਾ ਕਿ ਬਰਨਾਲੇ ਨੂੰ ਨਗਰ ਨਿਗਮ ਦਾ ਦਰਜਾ ਦਿਵਾਉਣ ਵਾਲੇ ਸਾਡੇ ਮਹਿਬੂਬ ਨੇਤਾ, ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਸੁਚੱਜੀ ਅਗਵਾਈ ਹੇਠ ਸ਼ਹਿਰ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਬਰਨਾਲੇ ਦੇ ਸਾਰੇ 50 ਵਾਰਡਾਂ ਸਮੇਤ ਨਗਰ ਨਿਗਮ ਅਧੀਨ ਆਉਂਦੇ ਨਵੇਂ ਇਲਾਕਿਆਂ 'ਚ ਸੀਵਰੇਜ ਦਾ ਕੰਮ ਬਹੁਤ ਵੱਡੇ ਪੱਧਰ 'ਤੇ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਨਾਲ ਸ਼ਹਿਰ ਵਾਸੀਆਂ ਨੂੰ ਲੰਮੇ ਸਮੇਂ ਤੋਂ ਚੱਲੀ ਆ ਰਹੀ ਗੰਦੇ ਪਾਣੀ ਦੀ ਨਿਕਾਸੀ ਦੀ ਬਿਮਾਰੀ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਜਾਵੇਗਾ।
ਟਰਸਟ ਅਧੀਨ ਆਉਂਦੀਆਂ ਕਲੋਨੀਆਂ ਦੀ ਸਾਫ਼-ਸਫ਼ਾਈ ਤੋਂ ਲੈ ਕੇ ਉਨ੍ਹਾਂ ਨੂੰ ਨਵੀਂ ਨਵੇਕਲੀ ਦਿੱਖ ਦੇਣ ਲਈ ਦਿਨ-ਰਾਤ ਇੱਕ ਕੀਤਾ ਹੋਇਆ ਹੈ। ਸ਼ਹਿਰ ਦਾ ਨਵਾਂ ਬੱਸ ਸਟੈਂਡ ਹੋਵੇ ਜਾਂ ਹੋਰ ਵਰ੍ਹਿਆਂ ਤੋਂ ਲਟਕਦੀਆਂ ਆ ਰਹੀਆਂ ਚਰੋਕਣੀਆਂ ਮੰਗਾਂ ਨੂੰ 'ਆਪ' ਸਰਕਾਰ ਨੇ ਪੂਰਾ ਕਰਕੇ ਦਿਖਾਇਆ ਹੈ।
ਚੇਅਰਮੈਨ ਰਾਮ ਤੀਰਥ ਮੰਨਾ ਤੇ ਜ਼ਿਲ੍ਹਾ ਪ੍ਰਧਾਨ ਯੂਥ ਈਸ਼ਵਿੰਦਰ ਸਿੰਘ ਜੰਡੂ ਨੇ ਦੱਸਿਆ ਕਿ ਪਾਰਟੀ ਵਰਕਰਾਂ ਨੂੰ ਆਪਣੇ-ਆਪਣੇ ਇਲਾਕਿਆਂ 'ਚ ਪੂਰੇ ਸਰਗਰਮ ਰਹਿਣ ਦੇ ਹੁਕਮ ਦਿੱਤੇ ਗਏ ਹਨ। ਆਗੂ ਘਰ-ਘਰ ਜਾ ਕੇ ਲੋਕਾਂ ਦੇ ਦੁੱਖ-ਸੁੱਖ ਸੁਣਨਗੇ ਤੇ ਅਫ਼ਸਰਸ਼ਾਹੀ ਤੱਕ ਆਵਾਜ਼ ਪਹੁੰਚਾ ਕੇ ਮੌਕੇ 'ਤੇ ਸਮੱਸਿਆਵਾਂ ਹੱਲ ਕਰਵਾਉਣਗੇ।
ਬੂਥ ਪੱਧਰ 'ਤੇ ਪਾਰਟੀ ਨੂੰ ਹੋਰ ਤਕੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੜਕਾਂ, ਸੀਵਰੇਜ, ਪੀਣ ਦਾ ਸਾਫ਼ ਪਾਣੀ, ਸਿਹਤ ਸਹੂਲਤਾਂ, ਚੰਗੀ ਸਿੱਖਿਆ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕੰਮ ਕੀਤੇ ਹਨ, ਉਹ ਪਹਿਲੀਆਂ ਸਰਕਾਰਾਂ 70 ਸਾਲਾਂ 'ਚ ਵੀ ਨਹੀਂ ਕਰ ਸਕੀਆਂ। ਆਉਂਦੀਆਂ ਚੋਣਾਂ 'ਚ 'ਆਪ' ਸਰਕਾਰ ਆਪਣੇ ਰਿਕਾਰਡ ਤੋੜ ਵਿਕਾਸ ਕਾਰਜਾਂ ਦੇ ਦਮ 'ਤੇ ਜਨਤਾ ਦਾ ਭਰੋਸਾ ਜਿੱਤ ਕੇ ਇੱਕ ਵਾਰ ਫਿਰ ਵੱਡੀ ਜਿੱਤ ਦਰਜ ਕਰੇਗੀ।