- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੋਣਾਂ ਸਮੇਂ ਅਰਵਿੰਦ ਕੇਜਰੀਵਾਲ ਨੇ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗਾਰੰਟੀ ਦਿੱਤੀ ਸੀ। ਪਰ ਪੱਕਾ ਕਰਨਾ ਤਾਂ ਦੂਰ ਦੀ ਗੱਲ, ਹੱਕ ਮੰਗਣ 'ਤੇ ਸਫ਼ਾਈ ਕਰਮਚਾਰੀਆਂ ਨੂੰ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਵਿਖੇ ਆਪਣੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਕੁੱਟਿਆ ਗਿਆ ਸੀ ਅਤੇ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਉੱਪਰ ਬੇਰਹਿਮੀ ਨਾਲ ਡਾਂਗਾਂ ਮਾਰੀਆਂ ਗਈਆਂ ਸਨ। ਹੁਣ ਪੰਜਾਬ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰਨਾ ਵੀ ਜ਼ੁਰਮ ਬਣ ਗਿਆ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਅੱਤਿਆਚਾਰ ਨੇ ਆਮ ਆਦਮੀ ਪਾਰਟੀ ਦੇ ਗਰੀਬ ਅਤੇ ਦਲਿਤ ਵਿਰੋਧੀ ਚਿਹਰੇ ਨੂੰ ਸਾਹਮਣੇ ਲਿਆ ਦਿੱਤਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਚੋਣਾਂ ਸਮੇਂ ਅਰਵਿੰਦ ਕੇਜਰੀਵਾਲ ਨੇ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗਾਰੰਟੀ ਦਿੱਤੀ ਸੀ। ਪਰ ਪੱਕਾ ਕਰਨਾ ਤਾਂ ਦੂਰ ਦੀ ਗੱਲ, ਹੱਕ ਮੰਗਣ 'ਤੇ ਸਫ਼ਾਈ ਕਰਮਚਾਰੀਆਂ ਨੂੰ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਵਿਖੇ ਆਪਣੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਕੁੱਟਿਆ ਗਿਆ ਸੀ ਅਤੇ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਉੱਪਰ ਬੇਰਹਿਮੀ ਨਾਲ ਡਾਂਗਾਂ ਮਾਰੀਆਂ ਗਈਆਂ ਸਨ। ਹੁਣ ਪੰਜਾਬ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰਨਾ ਵੀ ਜ਼ੁਰਮ ਬਣ ਗਿਆ ਹੈ।
ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋਹਰੇ ਮਾਪਦੰਡਾਂ 'ਤੇ ਬੋਲਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਮਾਵਾਂ-ਭੈਣਾਂ ਦੇ ਸਤਿਕਾਰ ਦੇ ਵੱਡੇ-ਵੱਡੇ ਡਰਾਮੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਆਪਣੀਆਂ ਮੰਗਾਂ ਲਈ ਲੜ ਰਹੀਆਂ ਧੀਆਂ-ਭੈਣਾਂ 'ਤੇ ਨੂੰ ਬਾਜ਼ਾਰਾਂ ਵਿੱਚ ਭਜਾ ਭਜਾ ਕੇ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਸਫ਼ਾਈ ਕਰਮਚਾਰੀਆਂ ਦੇ ਨਾਲ ਚੱਟਾਨ ਵਾਂਗ ਡਟ ਕੇ ਖੜ੍ਹੀ ਹੈ। ਇਸ ਮਾਮਲੇ 'ਤੇ ਅਰਵਿੰਦ ਕੇਜਰੀਵਾਲ ਤੇ ਪੰਜਾਬ ਸਰਕਾਰ ਤੁਰੰਤ ਮੁਆਫ਼ੀ ਮੰਗੇ, ਕਰਮਚਾਰੀਆਂ 'ਤੇ ਜ਼ਬਰ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ਉਪਰ ਸਖ਼ਤ ਕਾਰਵਾਈ ਹੋਵੇ ਅਤੇ ਸਮੁੱਚੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਮੰਨੀਆਂ ਜਾਣ।
ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਫ਼ਾਈ ਕਰਮਚਾਰੀਆਂ ਨਾਲ ਡੱਟ ਕੇ ਖੜੀ ਹੈ ਅਤੇ ਹਰ ਫਰੰਟ 'ਤੇ ਇਸ ਜ਼ਬਰ ਦਾ ਵਿਰੋਧ ਕਰੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਜ਼ਬਰ ਨੂੰ ਭੁੱਲਣ ਵਾਲੇ ਨਹੀਂ ਹਨ ਅਤੇ ਇੱਕ ਇੱਕ ਜ਼ੁਲਮ ਦਾ ਹਿਸਾਬ ਜਨਤਾ ਦੀ ਕਚਹਿਰੀ ਵਿੱਚ ਸਰਕਾਰ ਨੂੰ ਦੇਣਾ ਪਵੇਗਾ।