ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਸੋਮਵਾਰ ਨੂੰ ਚਰਨਜੀਤ ਚੰਨੀ ਵੱਲੋਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਦੀ ਖੁਸ਼ੀ 'ਚ ਸਥਾਨਕ ਬਾਲਮੀਕਿ ਚੌਕ 'ਚ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਦੀ ਅਗਵਾਈ 'ਚ ਲੱਡੂ ਵੰਡਕੇ ਖੁਸ਼ੀ ਮਨਾਈ ਗਈ। ਇਸ ਮੌਕੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਚੇਅਰਮੈਨ ਮੱਖਣ ਸ਼ਰਮਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਸਰਕਾਰ ਦੇ ਨਵੇਂ 'ਸਰਦਾਰ' ਬਣ ਗਏ ਹਨ। ਉਨਾਂ੍ਹ ਕਿਹਾ ਕਿ ਕਾਂਗਰਸ ਨੇ ਦਲਿਤ ਵਰਗ ਦੀ ਨੁਮਾਇੰਦਗੀ ਕਰਨ ਵਾਲੇ ਕੈਬਨਿਟ ਮੰਤਰੀ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਕੇ ਬਹੁਤ ਚੰਗਾ ਫ਼ੈਸਲਾ ਕੀਤਾ ਹੈ। ਉਨਾਂ੍ਹ ਕਿਹਾ ਕਿ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਮੁੱਚੀ ਟੀਮ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਚਾੜ੍ਹੇਗੀ। ਇਸਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਿਢੱਲੋਂ ਵਲੋਂ ਬਰਨਾਲਾ ਨੂੰ ਹੋਰ ਬੁਲੰਦਿਆਂ 'ਤੇ ਲਿਜਾਇਆ ਜਾਵੇਗਾ। ਇਸ ਉਪਰੰਤ ਗੱਲਬਾਤ ਕਰਦਿਆਂ ਕੌਂਸਲਰ ਵਿਨੈ ਕੁਮਾਰ ਤੇ ਕੌਂਸਲਰ ਦੀਪਮਾਲਾ ਨੇ ਕਿਹਾ ਕਿ ਕਾਂਗਰਸੀ ਹਾਈਕਮਾਨ ਨੇ ਪੰਜਾਬ ਦਾ ਪਹਿਲਾਂ ਮੁੱਖ ਮੰਤਰੀ ਬਣਾ ਕੇ ਦਲਿਤਾਂ ਦਾ ਦਿਲ ਜਿੱਤ ਲਿਆ ਹੈ। ਉਨਾਂ੍ਹ ਕਿਹਾ ਕਿ ਚਰਨਜੀਤ ਬਹੁਤ ਹੀ ਨੇਕ ਆਗੂ ਹਨ, ਜਿਨਾਂ੍ਹ ਹਮੇਸ਼ਾ ਹੀ ਲੋਕਾਂ ਦੀ ਅਵਾਜ਼ ਬੁਲੰਦ ਕੀਤੀ ਹੈ ਤੇ ਚੰਨੀ 'ਤੇ ਪੰਜਾਬ ਦੇ ਦਲਿਤ ਭਾਈਚਾਰੇ ਨੂੰ ਮਾਣ ਹੈ। ਕਾਂਗਰਸ ਨੇ ਇਹ ਫ਼ੈਸਲਾ ਕਰਕੇ ਦਲਿਤਾਂ ਦਾ ਮਾਣ ਵਧਾਇਆ ਹੈ। ਉਨ੍ਹਾ ਕਿਹਾ ਕਿ ਕਾਂਗਰਸ ਨੇ ਦਲਿਤ ਨੂੰ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਮੂੰਹ 'ਤੇ ਜੋਰਦਾਰ ਤਮਾਚਾ ਮਾਰਿਆ ਹੈ। ਉਨਾਂ੍ਹ ਕਿਹਾ ਕਿ ਪਾਰਟੀ ਹਾਈਕਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਹੀ ਦਲਿਤ ਹਿਤੈਸ਼ੀ ਪਾਰਟੀ ਹੈ।