- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਨੇ ਐਸਐਸਪੀ ਦਫ਼ਤਰ ਦਾ ਕੀਤਾ ਘਿਰਾਓ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਰਨਾਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐੱਸਐੱਸਪੀ ਦਫ਼ਤਰ ਦ ਘਿਰਾਓ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ 92 ਐਮਐਲਏ ਜਿੱਤਿਆ ਕੇ ਗੱਦੀ ’ਤੇ ਬਿਠਾਇਆ ਹੈ। ਲੋਕਾਂ ਨੂੰ ਧੋਖਾ ਦੇ ਕੇ ਗੁਮਰਾਹ ਕਰਨ ਲਈ ਸ਼ਹੀਦ ਭਗਤ ਸਿੰਘ ਦੀ ਬਸੰਤੀ ਪੱਗ ਬੰਨ੍ਹ ਕੇ ਸ਼ਹੀਦਾਂ ਦਾ ਅਪਮਾਨ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਨੂੰ ਵੋਟ ਪਾਰਟੀਆਂ ਦੇ ਕਿਰਦਾਰ ਦੀ ਵੀ ਪਹਿਛਾਣ ਕਰ ਚੁੱਕੇ ਹਨ ਇਨ੍ਹਾਂ ਤੋਂ ਸਵਾਲ ਪੁੱਛਣੇ ਚਾਹੀਦੇ ਹਨ ਕਿ ਤੁਸੀਂ ਚੋਣਾਂ ਮੌਕੇ ਕਿਸਾਨ, ਮਜ਼ਦੂਰ ਦੇ ਕੁੰਡੇ ਕਿਉਂ ਖੜਕਾਉਂਦੇ ਹੋ, ਘਰਾਂ ’ਚ ਜਾ ਕੇ ਗਰੀਬ ਕਿਸਾਨਾਂ, ਮਜ਼ਦੂਰਾਂ ਦੀਆਂ ਰੋਟੀਆਂ ਖਾ ਕੇ ਉਨ੍ਹਾਂ ਨੂੰ ਗੁਮਰਾਹ ਕਿਉਂ ਕਰ ਰਹੇ ਹੋ। ਪਿਛਲੇ ਪਰਾਲੀ ਫੂਕਣ ਦੇ ਪਰਚੇ ਵੀ ਪਾਏ ਹੋਏ ਹਨ ਤੇ ਨਵੇਂ ਝੂਠੇ ਪਰਚੇ ਕਰਨ ਲਈ ਤਿਆਰ ਹਨ। ਕਿਸਾਨਾਂ ’ਤੇ ਅੰਦਰੋਂ ਵੀ ਤੇ ਬਾਹਰੋਂ ਵੀ ਦੁਸ਼ਮਣ ਵਾਲਾਂ ਵਰਤਾਉ ਕਰਕੇ ਕਿਸਾਨ ਨੂੰ ਮੋਰਚਿਆਂ ’ਚ ਥਕਾਉਣ ਲਈ ਨੀਤੀਆਂ ਚਲਾ ਰਹੇ ਹਨ। ਕਿਸਾਨਾਂ ਦੇ ਹੌਸਲੇ ਦਿਨੋ ਦਿਨ ਬੁਲੰਦ ਹੋ ਰਹੇ ਹਨ। ਮੰਗਾਂ ਲਾਗੂ ਕਰਾਉਣ ਲਈ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੰਗਾ ਨਹੀਂ ਮੰਨੀਆਂ ਜਾਂਦੀਆਂ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਦਰਸ਼ਨ ਸਿੰਘ ਭੈਣੀ, ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲੌਰ ਸਿੰਘ ਛੰਨਾ, ਦਰਸ਼ਨ ਸਿੰਘ ਚੀਮਾ, ਕੁਲਜੀਤ ਸਿੰਘ ਤੇ ਮਲਕੀਤ ਸਿੰਘ ਆਦਿ ਵੀ ਹਾਜ਼ਰ ਸਨ।