ਜਸਵੀਰ ਸਿੰਘ ਵਜੀਦਕੇ, ਮਹਿਲ ਕਲਾਂ

ਬਰਨਾਲਾ ਜ਼ਿਲ੍ਹੇ 'ਚ ਨਰਮੇ ਦੀ ਫਸਲ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋੋਂ ਵੱਖ ਵੱਖ ਪਿੰਡਾਂ 'ਚ ਨਰਮੇ ਦੇ ਖੇਤਾਂ ਦਾ ਦੌੌਰਾ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਬੇਲੋੋੜੀਆਂ ਸਪਰੇਆਂ ਨਾ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਬੀਰ ਚੰਦ ਨੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਮਹਿਲ ਕਲਾਂ ਬਲਾਕ ਦੇ ਪਿੰਡ ਪੰਡੋਰੀ ਤੇ ਕਲਾਲਾ 'ਚ ਕਿਸਾਨ ਚੇਤ ਸਿੰਘ, ਪ੍ਰਰੀਤਮ ਸਿੰਘ, ਲਾਭ ਸਿੰਘ, ਗੁਰਚਰਨ ਸਿੰਘ, ਸਵਰਨ ਸਿੰਘ ਤੇ ਜਸਵੀਰ ਸਿੰਘ ਦੇ ਖੇਤਾਂ 'ਚ ਨਰਮੇ ਦੀ ਫਸਲ ਦਾ ਸਰਵੇਖਣ ਕੀਤਾ ਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ, ਚਿੱਟੀ ਮੱਖੀ ਤੇ ਨਰਮੇ ਦੀ ਫਸਲ ਦੇ ਹੋਰ ਕੀੜੇ ਮਕੌੜਿਆਂ ਦੀ ਪਛਾਣ ਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਰਮੇ ਦੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਤੇ ਜੇਕਰ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਜਾਵੇ ਤਾਂ ਤੁਰੰਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਧਿਆਨ 'ਚ ਲਿਆਦਾ ਜਾਵੇ। ਉਨਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ 'ਚ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ ਤੇ ਪਿੰਡ ਪੱਧਰੀ ਪੈਸਟ ਸਰਵੇਲੈਂਸ ਟੀਮਾਂ ਵੱਲੋਂ ਨਿਰੰਤਰ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਸਮੇਂ ਸਮੇਂ ਅਨੁਸਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸਿਫਾਰਿਸ਼ ਕੀਤੀਆਂ ਦਵਾਈਆਂ ਹੀ ਵਰਤੀਆ ਜਾਣ। ਇਸ ਸਮੇਂ ਹਰਪਾਲ ਸਿੰਘ ਖੇਤੀਬਾੜੀ ਸਬ ਇੰਸਪੈਕਟਰ ਮਹਿਲ ਕਲਾਂ ਹਾਜ਼ਰ ਸਨ।