- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੀਂ ਚੁਣੀ ਐਸੋਸੀਏਸ਼ਨ ਦੇ ਚੈਅਰਮੈਨ ਹਰਿੰਦਰਪਾਲ ਸਿੰਘ ਰਾਣੂ ਨੇ ਦੱਸਿਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ ਉਹ ਉਸਨੂੰ ਤਨਦੇਹੀ ਦੇ ਨਾਲ ਨਿਭਾਉਣਗੇ ਅਤੇ ਜੋ ਨਵੀਂ ਬਿਲਡਿੰਗ ਦੀ ਉਸਾਰੀ ਦਾ ਕੰਮ ਪਿਛਲੇ ਇੱਕ ਸਾਲ ਤੋਂ ਅੱਧਵਿਚਕਾਰ ਲਟਕਿਆ ਪਿਆ ਹੈ ਉਸਨੂੰ ਵੀ ਪਹਿਲਾ ਦੇ ਆਧਾਰ ਤੇ ਜਲਦ ਸ਼ੁਰੂ ਕਰਵਾਉਣ ਲਈ ਯਤਨਸ਼ੀਲ ਹੋਣਗੇ।
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਵੱਲੋਂ ਬਾਰ ਐਸੋਸੀਏਸ਼ਨ ਬਰਨਾਲਾ ਵੇਖੇ ਨਵੇਂ ਚੈਂਬਰਾਂ ਦੀ ਉਸਾਰੀ ਲਈ ਚੱਲ ਰਹੇ ਬਿਲਡਿੰਗ ਦੇ ਕੰਮ ਵਿੱਚ ਚੱਲ ਰਹੇ ਰੇੜਕੇ ਨੂੰ ਖਤਮ ਕਰਦਿਆਂ ਸਾਰੀਆਂ ਪਾਵਰਾਂ ਖਤਮ ਕਰਕੇ ਚੈਂਬਰਾਂ ਦੀ ਉਸਾਰੀ ਲਈ ਰਾਹ ਪੱਧਰਾ ਕਰ ਦਿੱਤਾ ਗਿਆ ਹੈ ਅਤੇ ਬਾਰ ਐਸੋਸੀਏਸ਼ਨ ਬਰਨਾਲਾ ਦੀ ਨਵੀਂ ਪੰਜ ਮੈਂਬਰੀ ਕਮੇਟੀ ਚੁਣੀ ਗਈ ਹੈ, ਜਿਸ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਸੈਕਟਰੀ ਹਰਿੰਦਰਪਾਲ ਸਿੰਘ ਰਾਣੂ ਨੂੰ ਚੇਅਰਮੈਨ, ਐਡਵੋਕੇਟ ਸਰਬਜੀਤ ਸਿੰਘ ਨੰਗਲ, ਐਡਵੋਕੇਟ ਮਨਜੀਤ ਕੌਰ, ਐਡਵੋਕੇਟ ਗੁਰਤੇਜ ਸਿੰਘ ਮਾਨ ਅਤੇ ਐਡਵੋਕੇਟ ਗੁਰਮੀਤ ਸਿੰਘ ਸਰਾਓ ਆਦਿ ਨੂੰ ਮੈਂਬਰ ਚੁਣਿਆ ਗਿਆ ਹੈ। ਨਵੀਂ ਚੁਣੀ ਐਸੋਸੀਏਸ਼ਨ ਦੇ ਚੈਅਰਮੈਨ ਹਰਿੰਦਰਪਾਲ ਸਿੰਘ ਰਾਣੂ ਨੇ ਦੱਸਿਆ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ ਉਹ ਉਸਨੂੰ ਤਨਦੇਹੀ ਦੇ ਨਾਲ ਨਿਭਾਉਣਗੇ ਅਤੇ ਜੋ ਨਵੀਂ ਬਿਲਡਿੰਗ ਦੀ ਉਸਾਰੀ ਦਾ ਕੰਮ ਪਿਛਲੇ ਇੱਕ ਸਾਲ ਤੋਂ ਅੱਧਵਿਚਕਾਰ ਲਟਕਿਆ ਪਿਆ ਹੈ ਉਸਨੂੰ ਵੀ ਪਹਿਲਾ ਦੇ ਆਧਾਰ ਤੇ ਜਲਦ ਸ਼ੁਰੂ ਕਰਵਾਉਣ ਲਈ ਯਤਨਸ਼ੀਲ ਹੋਣਗੇ।
ਜ਼ਿਕਰਯੋਗ ਹੈ ਕਿ ਨਵੀਂ ਇਸ ਬਿਲਡਿੰਗ ਦੀ ਉਸਾਰੀ ਦੇ ਲਈ ਪਹਿਲਾ ਵੀ ਇੱਕ ਕਮੇਟੀ ਬਣਾਈ ਗਈ ਸੀ ਜਿਸ ਦੇ ਚੈਅਰਮੈਨ ਐਡਵੋਕੇਟ ਸ੍ਰੀ ਰਾਹੁਲ ਗੁਪਤਾ ਸਨ। ਪਰ ਉਨ੍ਹਾਂ ਨੂੰ ਬਾਰ ਐਸੋਸੀਏਸ਼ਨ ਬਰਨਾਲਾ ਵੱਲੋਂ ਨਵੀਂ ਬਿਲਡਿੰਗ ਦੀ ਉਸਾਰੀ ਦੇ ਕੰਮ ਵਿੱਚ ਸਹਿਯੋਗ ਨਹੀਂ ਦਿੱਤਾ ਗਿਆ, ਜਿਸ ਕਾਰਨ ਕਮੇਟੀ ਦੇ ਚੈਅਰਮੈਨ ਪਦ ਤੋਂ ਅਸਤੀਫਾ ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਨੂੰ ਭੇਜ ਦਿੱਤਾ ਸੀ।
ਬਾਰ ਕੌਂਸਲ ਪੰਜਾਬ ਐਂਡ ਹਰਿਆਣਾ ਦੇ ਚੇਅਰਮੈਨ ਰਾਕੇਸ਼ ਗੁਪਤਾ ਵੱਲੋਂ 18 ਅਪ੍ਰੈਲ 2026 ਨੂੰ ਹੁਕਮ ਜਾਰੀ ਕਰਦਿਆਂ ਇਸ ਮੁੱਦੇ ਦਾ ਹੱਲ ਕੱਢਦਿਆਂ ਪ੍ਰਧਾਨ ਦੀਆਂ ਪਾਵਰਾਂ ਖਤਮ ਕਰ ਦਿੱਤੀਆਂ ਗਈਆਂ ਅਤੇ ਬਿਲਡਿੰਗ ਕਮੇਟੀ ਮੈਂਬਰਾਂ ਵੱਲੋਂ ਦਿੱਤੇ ਹੋਏ ਅਸਤੀਫੇ ਉੱਪਰ ਗੌਰ ਨਾ ਕਰਦੇ ਹੋਏ ਉਹਨਾਂ ਨੂੰ ਬਿਲਡਿੰਗ ਦੀ ਉਸਾਰੀ ਦਾ ਕੰਮ ਨਵੇਂ ਸਿਰੇ ਤੋਂ ਜਲਦੀ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ ਨਾਲ ਹੀ ਬਾਰ ਐਸੋਸੀਏਸ਼ਨ ਬਰਨਾਲਾ ਦੀ ਨਵੀਂ ਬਿਲਡਿੰਗ ਦੀ ਉਚਾਰੀ ਸਹੀ ਢੰਗ ਨਾਲ ਕਰਵਾਉਣ ਦੇ ਲਈ ਨਵੀਂ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਅਗਲੇ ਹੁਕਮਾਂ ਤੱਕ ਉਨ੍ਹਾਂ ਦੋਵੇਂ ਕਮੇਟੀਆਂ ਦੇ ਮੈਂਬਰਾਂ ਨੂੰ ਇੱਕ ਦੁਸਰੇ ਦਾ ਸਹਿਯੋਗ ਦੇਣ ਦੀ ਮੰਗ ਕੀਤੀ ਤਾਂ ਜੋ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸਹੀ ਤਰੀਕੇ ਨਾਲ ਹੱਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਬਾਰ ਐਸੋਸੀਏਸ਼ਨ ਅਤੇ ਬਿਲਡਿੰਗ ਕਮੇਟੀ ਆਪਸ ਵਿੱਚ ਰਲ ਕੇ ਚੱਲ ਰਹੇ ਬਿਲਡਿੰਗ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਕੇ ਜਲਦ ਹੀ ਨੇਪਰੇ ਚਾੜਿਆ ਜਾਵੇਗਾ ਅਤੇ ਕਿਸੇ ਵੀ ਅਹੁਦੇਦਾਰ ਜਾਂ ਮੈਂਬਰ ਨਾਲ ਕੋਈ ਵਿਤਕਰਾ ਨਹੀਂ ਰੱਖਿਆ ਜਾਵੇਗਾ।