Barnala News : ਪਿੰਡਾਂ ਤੇ ਸ਼ਹਿਰਾਂ ਦਾ ਬਦਲ ਰਿਹਾ ਨਕਸ਼ਾ, ਸ਼ਹਿਣਾ 'ਚ 3.74 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਪ੍ਰਮੁੱਖ ਕਸਬੇ ਸ਼ਹਿਣਾ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਭਦੌੜ ਹਲਕੇ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਅਨਾਜ ਮੰਡੀ ਵਿੱਚ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਕਰਨ ਮੌਕੇ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਸ਼ਹਿਣਾ ਪਿੰਡ ਦੇ ਸਰਬਪੱਖੀ ਵਿਕਾਸ ਲਈ ਕੁੱਲ 3 ਕਰੋੜ 74 ਲੱਖ 97 ਹਜ਼ਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ’ਤੇ ਕੰਮ ਚੱਲ ਰਿਹਾ ਹੈ।
Publish Date: Fri, 21 Aug 2026 04:12 PM (IST)
Updated Date: Fri, 21 Aug 2026 04:15 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਪ੍ਰਮੁੱਖ ਕਸਬੇ ਸ਼ਹਿਣਾ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਭਦੌੜ ਹਲਕੇ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਅਨਾਜ ਮੰਡੀ ਵਿੱਚ ਨਵੇਂ ਬਣੇ ਸ਼ੈੱਡ ਦਾ ਉਦਘਾਟਨ ਕਰਨ ਮੌਕੇ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਸ਼ਹਿਣਾ ਪਿੰਡ ਦੇ ਸਰਬਪੱਖੀ ਵਿਕਾਸ ਲਈ ਕੁੱਲ 3 ਕਰੋੜ 74 ਲੱਖ 97 ਹਜ਼ਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ’ਤੇ ਕੰਮ ਚੱਲ ਰਿਹਾ ਹੈ।
ਇਨ੍ਹਾਂ ਵਿੱਚੋਂ ਦਾਣਾ ਮੰਡੀ ਦਾ ਨਵਾਂ ਸ਼ੈੱਡ ਤਿਆਰ ਹੋਣ ਉਪਰੰਤ ਅੱਜ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਲਾਕੇ ਦੀਆਂ ਵੱਖ-ਵੱਖ ਸੜਕਾਂ ਦੇ ਨਿਰਮਾਣ ਸਮੇਤ ਆਮ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨਾਲ ਜੁੜੇ ਕਈ ਅਹਿਮ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਇਹ ਵਿਕਾਸ ਕਾਰਜ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਿਸਾਨਾਂ ਤੇ ਆਮ ਸ਼ਹਿਰੀਆਂ ਲਈ ਬੇਹੱਦ ਰਾਹਤ ਪਹੁੰਚਾਉਣ ਵਾਲੇ ਸਾਬਤ ਹੋਣਗੇ।
ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਪਹਿਲ ਦਿੰਦਿਆਂ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ। ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਡ ਮੈਦਾਨਾਂ ਅਤੇ ਸੜਕਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਉਹ ਖੁਦ ਹਲਕੇ ਦੀ ਸੇਵਾ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਨਿਰੰਤਰ ਯਤਨਸ਼ੀਲ ਹਨ।