ਕਰਮਜੀਤ ਸਿੰਘ ਸਾਗਰ, ਧਨੌਲਾ

ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਮੰਗ ਪੱਤਰ ਨੂੰ ਡੇਢ ਮਹੀਨਾ ਬੀਤ ਗਿਆ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਗੱਲ ਨੂੰ ਅਣਗੌਲਿਆ ਕਰ ਰਹੇ ਹਨ ਤੇ ਦਿੱਤੇ ਮੰਗ ਪੱਤਰ 'ਤੇ ਕੋਈ ਸੁਣਵਾਈ ਨਹੀਂ ਹੋ ਰਹੀ। ਇਹ ਪ੍ਰਗਟਾਵਾ ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂ ਮੇਜਰ ਸਿੰਘ ਪੰਧੇਰ, ਗੁਰਜੰਟ ਸਿੰਘ ਭਾਊ, ਜਸਵੀਰ ਸਿੰਘ ਜੱਸੀ ਆਦਿ ਨੇ ਬੱਸ ਅੱਡਾ ਧਨੌਲਾ ਨੇੜੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸ਼ਾਂਤ ਮਈ ਮੋਰਚੇ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨਾਂ੍ਹ ਦੱਸਿਆ ਕਿ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ 12 ਫਰਵਰੀ ਤੋਂ ਸ਼ਾਂਤਮਈ ਢੰਗ ਨਾਲ ਮੋਰਚਾ ਚੱਲ ਰਿਹਾ ਹੈ। ਉਨਾਂ੍ਹ ਦੱਸਿਆ ਕਿ 11 ਅਪ੍ਰਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤਾ ਗਿਆ ਸੀ, ਪਰ ਡੇਢ ਮਹੀਨੇ ਤੋਂ ਉਪਰ ਬੀਤ ਚੁੱਕਣ ਦੇ ਬਾਵਜੂਦ ਇਸ ਗੱਲ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨਾਂ੍ਹ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਇਸ ਗੱਲ 'ਤੇ ਗੌਰ ਕੀਤਾ ਜਾਵੇ ਨਹੀਂ ਤਾਂ ਇਹ ਧਰਨਿਆਂ ਨੂੰ ਸ਼ਾਂਤਮਈ ਤੋਂ ਅਸ਼ਾਂਤਮਈ 'ਚ ਬਦਲ ਲਿਆ ਜਾਵੇਗਾ। ਉਨਾਂ੍ਹ ਨੇ ਭਾਰਤੀ ਸਿੰਘ ਦੇ ਬਿਆਨ ਦੀ ਗੱਲ ਕਰਦਿਆਂ ਕਿਹਾ ਕਿ ਜੇਕਰ ਇਸ ਤਰਾਂ੍ਹ ਦਾ ਕੋਈ ਵੀ ਸ਼ਖ਼ਸ ਬਿਆਨ ਦਿੰਦਾ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਕੌਮ ਵੱਲੋਂ ਸਜ਼ਾ ਦਿੱਤੀ ਜਾਵੇਗੀ। ਇਸ ਮੌਕੇ ਗੁਰਜੰਟ ਸਿੰਘ, ਸੁਖਵਿੰਦਰ ਸਿੰਘ ਸੋਨੀ ਤੇ ਹੋਰ ਆਗੂ ਹਾਜ਼ਰ ਸਨ।