- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਨੇਡਾ ਵਿਖੇ ਬੰਬੀਹਾ ਗਰੁੱਪ ਦੇ ਮੈਂਬਰ ਸੁੱਖਾ ਦੁਨੇਕੇ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪਾਮਾਰੀ ਕੀਤੀ। ਗੈਂਗਸਟਰ ਗੋਲਡੀ ਬਰਾੜ ਦੇ ਨਜ਼ਦੀਕੀ ਤੇ ਸਬੰਧਤ ਗੈਂਗਸਟਰਾਂ ਦੇ ਘਰਾਂ 'ਤੇ ਬਰਨਾਲਾ ਪੁਲਿਸ ਵੱਲੋਂ ਛਾਪਾਮਾਰੀ

ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਕੈਨੇਡਾ ਵਿਖੇ ਬੰਬੀਹਾ ਗਰੁੱਪ ਦੇ ਮੈਂਬਰ ਸੁੱਖਾ ਦੁਨੇਕੇ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਗੈਂਗਸਟਰਾਂ ਦੇ ਟਿਕਾਣਿਆਂ 'ਤੇ ਛਾਪਾਮਾਰੀ ਕੀਤੀ। ਗੈਂਗਸਟਰ ਗੋਲਡੀ ਬਰਾੜ ਦੇ ਨਜ਼ਦੀਕੀ ਤੇ ਸਬੰਧਤ ਗੈਂਗਸਟਰਾਂ ਦੇ ਘਰਾਂ 'ਤੇ ਬਰਨਾਲਾ ਪੁਲਿਸ ਵੱਲੋਂ ਛਾਪਾਮਾਰੀ ਕੀਤੀ ਗਈ। ਥਾਣਾ ਧਨੌਲਾ ਦੀ ਪੁਲਿਸ ਨੇ ਵੀਰਵਾਰ ਸਵੇਰੇ ਕਾਲਾ ਧਨੌਲਾ ਦੇ ਘਰ ਜਾ ਕੇ ਛਾਪੇਮਾਰੀ ਕਰਦਿਆਂ ਤਲਾਸ਼ੀ ਲਈ। ਥਾਣਾ ਮੁਖੀ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਹੁਕਮਾਂ 'ਤੇ ਇਹ ਮੁਹਿੰਮ ਚਲਾਈ ਗਈ ਹੈ। ਉਨਾਂ੍ਹ ਕਿਹਾ ਕਿ ਇਸ ਅਭਿਆਨ ਤਹਿਤ ਗੁਰਮੀਤ ਸਿੰਘ ਕਾਲਾ ਧਨੌਲਾ, ਗੁਰਪ੍ਰਰੀਤ ਸਿੰਘ ਬੁਗਲਾ, ਬਲਜਿੰਦਰ ਸਿੰਘ ਕਿੰਦਾ ਆਦਿ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਇਸ ਤਲਾਸ਼ੀ ਮੁਹਿੰਮ ਦੌਰਾਨ ਭਾਵੇਂ ਕੋਈ ਬਰਾਮਦਗੀ ਨਹੀਂ ਹੋਈ, ਪਰ ਪੁਲਿਸ ਵਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨਾਂ੍ਹ ਸ਼ਰਾਰਤੀ ਅਨਸਰਾਂ ਤੇ ਗੈਂਗਸਟਰਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਆਪਣੀ ਜਿੰਦਗੀ ਅਮਨ ਸ਼ਾਂਤੀ ਨਾਲ ਜੀਓ ਤੇ ਲੋਕਾਂ ਨੂੰ ਜਿਉਣ ਦੇਣ ਨਹੀਂ ਤਾਂ ਉਨਾਂ੍ਹ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।