230 ਪਾਬੰਦੀਸ਼ੁਦਾ ਗੋਲੀਆਂ ਸਣੇ ਤਿੰਨ ਕਾਬੂ
230 ਪਾਬੰਦੀਸ਼ੁਦਾ ਗੋਲੀਆਂ ਸਣੇ ਤਿੰਨ ਕਾਬੂ
Publish Date: Wed, 06 May 2026 05:06 PM (IST)
Updated Date: Wed, 06 May 2026 05:08 PM (IST)

ਤਪਾ ਮੰਡੀ : ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਅਤੇ ਐੱਸਪੀਡੀ ਅਸ਼ੋਕ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 230 ਪਾਬੰਦੀਸ਼ੁਦਾ ਗੋਲੀਆਂ ਸਣੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਵਦੀਪ ਕੌਰ ਚਾਹਲ ਨੇ ਦੱਸਿਆ ਕਿ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਵਾਲਮੀਕਿ ਚੌਕ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖਬਰ ਖਾਸ ਨੇ ਗੁਪਤ ਸੂਚਨਾ ਦਿੱਤੀ ਕਿ ਅਰਸ਼ਦੀਪ ਸਿੰਘ ਉਰਫ ਅਰਸ ਪੁੱਤਰ ਗੁਰਦੀਪ ਸਿੰਘ ਵਾਸੀ ਨੱਥਾ ਪੱਤੀ ਢਿੱਲਵਾਂ ਜੋ ਨਸ਼ਾ ਕਰਨ ਦਾ ਆਦੀ ਹੈ ਤੇ ਬਾਹਰੋਂ ਸਸਤੇ ਰੇਟ ’ਤੇ ਨਸ਼ੇ ਦੀਆਂ ਗੋਲੀਆਂ ਲਿਆ ਕੇ ਅੱਗੇ ਗੁਰਜੀਵਨ ਸਿੰਘ ਉਰਫ ਜੀਵਾ ਵਾਸੀ ਲਾਲੂ ਪੱਤੀ ਢਿੱਲਵਾਂ ਅਤੇ ਸੁਰਜੀਤ ਸਿੰਘ ਉਰਫ ਗੁਲਾਬ ਵਾਸੀ ਬਾਜੀਗਰ ਬਸਤੀ ਤਪਾ ਨੂੰ ਵੇਚਣ ਦਾ ਧੰਦਾ ਕਰਦਾ ਹੈ ਅਤੇ ਇਹ ਦੋਵੇਂ ਮੁਲਜ਼ਮ ਵੀ ਨਸ਼ੇ ਦੀਆਂ ਗੋਲੀਆਂ ਦੀ ਖਰੀਦ ਕੇ ਅੱਗੇ ਆਸ-ਪਾਸ ਵੇਚਣ ਦਾ ਧੰਦਾ ਕਰਦੇ ਹਨ। ਜੇਕਰ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਛਾਪੇਮਾਰੀ ਕਰ ਕੇ ਤਿੰਨੋਂ ਮੁਲਜ਼ਮਾਂ ਨੂੰ 230 ਨਸ਼ੇ ਦੀਆਂ ਗੋਲੀਆਂ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਹੌਲਦਾਰ ਗੁਰਜੀਤ ਸਿੰਘ, ਗੁਰਮੇਲ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।