- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਾਜੋ ਰੋਡ ਤੇ ਸਥਿਤ ਬਾਹਰਲੀ ਅਨਾਜ ਮੰਡੀ 'ਚ ਅੱਜ ਸਵੇਰ ਸਮੇਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਕਰੰਟ ਲੱਗਣ ਨਾਲ ਦੋ ਪ੍ਰਵਾਸੀ ਮੰਡੀ ਮਜ਼ਦੂਰਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ :ਤਾਜੋ ਰੋਡ ਤੇ ਸਥਿਤ ਬਾਹਰਲੀ ਅਨਾਜ ਮੰਡੀ 'ਚ ਅੱਜ ਸਵੇਰ ਸਮੇਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਕਰੰਟ ਲੱਗਣ ਨਾਲ ਦੋ ਪ੍ਰਵਾਸੀ ਮੰਡੀ ਮਜ਼ਦੂਰਾਂ ਦੀ ਮੌਤ ਅਤੇ ਇੱਕ ਦੇ ਗੰਭੀਰ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਵਾਸੀ ਮਜ਼ਦੂਰ ਸਚਿਨ ਪੁੱਤਰ ਕੇਵਲ ਪਾਸਵਾਨ ਅਤੇ ਰੁਦਰ ਪੁੱਤਰ ਲਖਣ ਪਾਸਵਾਨ ਜੋ ਬਾਹਰਲੀ ਅਨਾਜ ਮੰਡੀ 'ਚ ਆਪਣੇ ਇੱਕ ਹੋਰ ਸਾਥੀ ਰੰਜੀਤ ਪੁੱਤਰ ਲਛਮੀ ਵਾਸੀ ਖੜਗੀਆ ਬਿਹਾਰ ਸਮੇਤ ਜੀਰੀ ਨੂੰ ਝਾਰ ਲਗਾ ਰਹੇ ਸਨ ਕਿ ਅਚਾਨਕ ਪੱਖੇ 'ਚ ਕਰੰਟ ਆ ਗਿਆ ਜਿਸ ਕਾਰਨ ਤਿੰਨੋ ਪ੍ਰਵਾਸੀ ਮਜ਼ਦੂਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਘਟਨਾ ਦਾ ਪਤਾ ਲੱਗਦੇ ਹੀ ਮੌਕੇ ਤੇ ਮਜ਼ਦੂਰ ਸਾਥੀਆਂ ਨੇ ਤਿੰਨਾਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ।ਜਿੱਥੇ ਡਾਕਟਰਾਂ ਨੇ ਸਚਿਨ ਅਤੇ ਰੁਦਰ ਦਾ ਚੈੱਕਅਪ ਕਰਨ ਉਪਰੰਤ ਮ੍ਰਿਤਕ ਐਲਾਨ ਦਿੱਤਾ, ਜਦ ਕਿ ਇਸ ਹਾਦਸੇ 'ਚ ਲਛਮੀ ਦਾ ਬਚਾਅ ਰਿਹਾ।
ਇਸ ਘਟਨਾ ਦਾ ਪਤਾ ਲੱਗਦੇ ਹੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ,ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਅਤੇ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋ ਨੇ ਸਮੂਹ ਆੜਤੀਆਂ ਸਮੇਤ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਕੁਦਰਤੀ ਤੌਰ ਤੇ ਵਾਪਰਿਆ ਹੈ। ਉਧਰ ਦੂਜੇ ਪਾਸੇ ਜਦ ਇਸ ਪੂਰੇ ਘਟਨਾਕ੍ਰਮ ਸਬੰਧੀ ਪੁਲਿਸ ਦੇ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਹਨਾਂ ਦੱਸਿਆ ਕਿ ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ 174 ਦੀ ਕਾਰਵਾਈ ਕਰਨ ਉਪਰੰਤ ਪੋਸਟਮਾਰਟਮ ਕਰਵਾ ਕੇ ਮਿਰਤਕ ਦੇਹਾ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਹਨ। ਇਸ ਘਟਨਾ ਦਾ ਪਤਾ ਲੱਗਦੇ ਹੀ ਤਪਾ ਮੰਡੀ ਅਤੇ ਸਮੂਹ ਮਜ਼ਦੂਰਾਂ 'ਚ ਸ਼ੋਕ ਦੀ ਲਹਿਰ ਦੌੜ ਗਈ।