v> ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਥਾਣਾ ਸਦਰ ਦੀ ਪੁਲਿਸ ਨੇ ਟਰਾਂਸਫਾਰਮਰ ਚੋਰੀ ਕਰਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ 'ਤੇ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਮੁਦਈ ਕਾਰਜਕਾਰੀ ਇੰਜੀ : ਦਿਹਾਤੀ ਮਲਕੀਤ ਸਿੰਘ ਬਰਨਾਲਾ ਨੇ ਬਿਆਨ ਦਰਜ ਕਰਵਾਏ ਹਨ ਕਿ ਦਰਮਿਆਨੀ ਰਾਤ ਨੂੰ ਪ੍ਰੀਤਮ ਸਿੰਘ ਪੁੱਤਰ ਮੋਦਨ ਸਿੰਘ, ਜਗਦੇਵ ਸਿੰਘ ਪੁੱਤਰ ਨੱਥਾ ਸਿੰਘ, ਜਰਨੈਲ ਸਿੰਘ ਵਾਸੀਅਨ ਖੁੱਡੀ ਕਲਾਂ ਦੇ ਟਰਾਂਸਫਾਰਮਰ ਅਣਪਛਾਤੇ ਵਿਅਕਤੀਆਂ ਨੇ ਚੋਰੀ ਕਰ ਲਏ ਹਨ। ਪੁਲਿਸ ਨੇ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted By: Sarabjeet Kaur